ਤਰਨਤਾਰਨ (ਰਮਨ) - ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਦਦੇਹਰ ਸਾਹਿਬ ਵਿਖੇ ਬੀਤੀ ਰਾਤ ਇਕ ਨਸ਼ੇੜੀ ਨੂੰ ਨਸ਼ੇ ਦੇ ਟੀਕੇ ਸਮੇਤ ਰੰਗੇ ਹੱਥੀਂ ਕਾਬੂ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਇਕ ਵੀਡੀਓ ਵਾਇਰਲ ਕੀਤੀ ਗਈ ਹੈ। ਇਸ ਤੋਂ ਬਾਅਦ ਸਬੰਧਿਤ ਥਾਣਾ ਸਰਹਾਲੀ ਦੀ ਪੁਲਸ ਵਲੋਂ ਮੌਕੇ ’ਤੇ ਪੁੱਜ ਨਸ਼ਾ ਵੇਚਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਵਿਅਕਤੀ ਹੱਥ ਨਹੀਂ ਆਇਆ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਥਾਣਾ ਸਰਹਾਲੀ ਅਧੀਨ ਆਉਂਦੇ ਪਿੰਡ ਦਦੇਹਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਵਰਕਰ ਗੁਰਪ੍ਰੀਤ ਸਿੰਘ ਗੋਪੀ ਸਣੇ ਹੋਰ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਗਏ ਹੁਕਮਾਂ ਤਹਿਤ ਪਿੰਡਾਂ ’ਚ ਨਸ਼ੇ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਾਰਵਾਈ ਸ਼ੁਰੂ ਕੀਤੀ ਗਈ। ਇਸ ਕਾਰਵਾਈ ਤਹਿਤ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਇਕ ਨੌਜਵਾਨ ਨੂੰ ਰੰਗੇ ਹੱਥੀਂ ਨਸ਼ੇ ਦੇ ਟੀਕੇ ਅਤੇ ਵਾਇਰਲ ਸਣੇ ਕਾਬੂ ਕੀਤਾ ਜਾਂਦਾ ਹੈ। ਕਾਬੂ ਵਿਅਕਤੀ ਖ਼ੁਦ ਮੰਨਦਾ ਹੈ ਕਿ ਉਹ ਨਸ਼ੇ ਦਾ ਕਾਰੋਬਾਰ ਕਰ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਉਕਤ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਜਾਂਦਾ ਹੈ ਤਾਂ ਉਹ ਆਪਣੇ ਹੋਰ ਸਾਥੀਆਂ ਨੂੰ ਵੀ ਫੜਾਉਣ ਵਿਚ ਮਦਦ ਕਰਦਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਕਾਬੂ ਕੀਤੇ ਨੌਜਵਾਨ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਜਾਂਦੇ ਹਨ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਆਮ ਆਦਮੀ ਪਾਰਟੀ ਵਲੋਂ ਵਾਇਰਲ ਕੀਤੀ ਗਈ ਵੀਡੀਓ ਵਿਚ ਦੱਸਿਆ ਜਾਂਦਾ ਹੈ ਕਿ ਪਿੰਡ ਦਦੇਹਰ ਸਾਹਿਬ ਵਿਖੇ ਨਸ਼ੇ ਦਾ ਕਾਰੋਬਾਰ ਜ਼ੋਰਾਂ ’ਤੇ ਚੱਲ ਰਿਹਾ ਹੈ, ਜਿਸ ਨੂੰ ਨੱਥ ਪਾਈ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ, ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ

ਇਸ ਵੀਡੀਓ ਦੇ ਵਾਇਰਲ ਹੋਣ ਉਪਰੰਤ ਸਬੰਧਿਤ ਥਾਣੇ ਦੀ ਪੁਲਸ ਵਲੋਂ ਪਿੰਡ ਵਿਚ ਪੁੱਜ ਕੇ ਲੋਕਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਜਾਂਦੀ ਵਿਖਾਈ ਦਿੱਤੀ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਜ਼ਿਲੇ ਦੇ ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਰਣਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ੇ ਦੇ ਕਾਰੋਬਾਰ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਕ੍ਰਾਇਮ ਮੁਕਤ ਕੀਤਾ ਜਾਵੇਗਾ। ਨਸ਼ੇ ਦੇ ਸੌਦਾਗਰਾਂ, ਗੈਂਗਸਟਰਾਂ, ਡਕੈਤੀਆਂ, ਲੁੱਟਾ-ਖੋਹਾਂ ਕਰਨ ਵਾਲਿਆਂ ਨੂੰ ਕਾਬੂ ਕਰਕੇ ਜੇਲ੍ਹਾ ’ਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਆਮ ਲੋਕ ਪੁਲਸ ਦਾ ਪੂਰੀ ਤਰ੍ਹਾਂ ਸਹਿਯੋਗ ਕਰਨ, ਲੋਕ ਪੁਲਸ ਨੂੰ ਨਸ਼ੇ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਸੂਚਨਾ ਦੇ ਸਕਦੇ ਹਨ, ਜਿਸ ਤਹਿਤ ਉਨ੍ਹਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ

ਜ਼ਮੀਨ ਦਾ ਸੌਦਾ ਕਰ ਕੇ ਮਾਰੀ 7 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
NEXT STORY