ਅੰਮ੍ਰਿਤਸਰ (ਇੰਦਰਜੀਤ) - ਅੰਮ੍ਰਿਤਸਰ ਵਿਜੀਲੈਂਸ ਬਾਰਡਰ ਰੇਂਜ ਅਧੀਨ ਆਉਂਦੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਬਤੌਰ ਡਰੱਗ ਇੰਸਪੈਕਟਰ ਤਾਇਨਾਤ ਬਬਲੀਨ ਕੌਰ ਨੂੰ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਨੂੰ ਰਿਸ਼ਵਤ ਮੰਗਣ ’ਤੇ ਸਬੂਤ ਮਿਲੇ ਸਨ, ਇਸੇ ਦੋਸ਼ ’ਚ ਅੱਜ ਡਰੱਗ ਇੰਸਪੈਕਟਰ ਬਲਲੀਨ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਿਮਰਨਜੀਤ ਸਿੰਘ ਮਾਨ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕਹੀ ਇਹ ਗੱਲ
ਇਸ ਗੱਲ ਦੀ ਪੁਸ਼ਟੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਬਾਰਡਰ ਰੇਂਜ ਦੇ ਐੱਸ.ਐੱਸ.ਪੀ. ਵਰਿੰਦਰ ਸਿੰਘ ਸੰਧੂ ਵਲੋਂ ਕੀਤੀ ਹੈ। ਦੱਸ ਦੇਈਏ ਕਿ ਡਰੱਗ ਇੰਸਪੈਕਟਰ ਬਬਲੀਨ ਕੌਰ 'ਤੇ ਉਸ ਦੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਹਨ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਠੇਕਿਆਂ ਦੇ ਟੈਂਡਰ ਭਰਨ ਲਈ ਐਕਸਾਈਜ਼ ਵਿਭਾਗ ਨੇ ਫਿਰ ਵਧਾਈ ਡੈੱਡਲਾਈਨ
NEXT STORY