ਫਿਰੋਜ਼ਪੁਰ (ਕੁਮਾਰ, ਭੁੱਲਰ) - ਫਿਰੋਜ਼ਪੁਰ ਦੀ ਪੁਲਸ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ, ਜਦੋਂ ਉਨ੍ਹਾਂ ਨੇ ਨਾਕਾਬੰਦੀ ਦੌਰਾਨ ਇਕ ਅਫੀਮ ਸਮੱਗਲਰ ਨੂੰ ਡੇਢ ਕਿੱਲੋ ਅਫੀਮ, ਡਰੱਗ ਮਨੀ ਅਤੇ 1 ਕਾਰ ਸਮੇਤ ਕਾਬੂ ਕਰ ਲਿਆ। ਇਸ ਸਬੰਧੀ ਕੀਤੀ ਪ੍ਰੈਸ ਕਾਨਫਰੰਸ ’ਚ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਤਨ ਸਿੰਘ ਬਰਾੜ ਐੱਸ.ਪੀ.ਡੀ. ਇੰਨਵੈਸਟੀਗੇਸ਼ਨ ਅਤੇ ਬਰਿੰਦਰ ਸਿੰਘ ਗਿੱਲ ਡੀ.ਐੱਸ.ਪੀ. ਸ਼ਹਿਰੀ ਦੀ ਅਗਵਾਈ ’ਚ ਇੰਸ. ਮਨੋਜ ਕੁਮਾਰ ਥਾਣਾ ਸਿਟੀ ਫਿਰੋਜ਼ਪੁਰ ਵੱਲੋਂ ਸਬ ਇੰਸਪੈਕਟਰ ਸੁਖਚੈਨ ਸਿੰਘ ਦੀ ਅਗਵਾਈ ’ਚ ਦੋਸ਼ੀ ਗੁਰਮੀਤ ਸਿੰਘ ਉਰਫ ਮੀਨ ਪੁੱਤਰ ਬਲਦੇਵ ਸਿੰਘ ਨੂੰ ਜ਼ਿਲ੍ਹਾ ਫਿਰੋਜ਼ਪੁਰ ਨੇੜੇ ਉਦਯੋਗ ਕੇਂਦਰ ਬਾਬਾ ਰਾਮ ਲਾਲ ਗੁਰਦੁਆਰਾ ਸਾਹਿਬ ਕੋਲੋਂ ਗ੍ਰਿਫਤਾਰ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਦਿਲ ਦੀ ਧੜਕਣ ਵਧਣ ਅਤੇ ਘਟਣ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ
ਗ੍ਰਿਫ਼ਤਾਰੀ ਦੌਰਾਨ ਉਸਦੇ ਕਬਜ਼ੇ ’ਚੋਂ 1 ਕਿੱਲੋ 500 ਗ੍ਰਾਮ ਅਫੀਮ, 75 ਹਜ਼ਾਰ ਰੁਪਏ ਡਰੱਗ ਮਨੀ ਅਤੇ ਇਕ ਸਵਿਫਟ ਕਾਰ ਰੰਗ ਚਿੱਟਾ ਬਰਾਮਦ ਹੋਈ। ਦੋਸ਼ੀ ਗੁਰਮੀਤ ਸਿੰਘ ਉਰਫ ਮੀਨ ਨੇ ਦੱਸਿਆ ਕਿ ਉਹ ਅਫੀਮ ਝਾਰਖੰਡ ਤੋਂ ਲਿਆ ਕੇ ਵੇਚਦਾ ਹੈ। ਉਸਨੇ ਇਸ ਤੋਂ ਪਹਿਲਾਂ ਵੀ ਕਾਫੀ ਵਾਰ ਅਫੀਮ ਲਿਆਂਦੀ ਹੈ। ਪੁਲਸ ਨੇ ਦੱਸਿਆ ਕਿ ਅਦਾਲਤ ’ਚ ਪੇਸ਼ ਕਰਨ ਉਪਰੰਤ ਦੋਸ਼ੀ ਦਾ ਪੁਲਸ ਰਿਮਾਂਡ ਮੰਗਿਆ ਜਾਵੇਗਾ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪੜ੍ਹੋ ਇਹ ਵੀ ਖ਼ਬਰ - ਕਿਸੇ ਵੀ ਰਿਸ਼ਤੇ ਨੂੰ ਜੇਕਰ ਤੁਸੀਂ ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਸਿਟੀ ਫਿਰੋਜ਼ਪੁਰ ਵਿਚ ਦੋਸ਼ੀ ਚੀਮਾ ਪੁੱਤਰ ਕਮਲ, ਸਾਗਰ ਪੁੱਤਰ ਸਤਪਾਲ ਫਿਰੋਜ਼ਪੁਰ ਸ਼ਹਿਰ ਤੋਂ ਚੋਰੀ ਦੇ 9 ਮੋਟਰਸਾਇਕਲ ਬਰਾਮਦ ਕੀਤੇ ਗਏ। ਇਕ ਹੋਰ ਮੁਕੱਦਮੇ ’ਚ ਕਾਬੂ ਲਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ, ਅਰਜਨ ਪੁੱਤਰ ਰਾਜ ਕੁਮਾਰ ਕੋਲੋਂ ਚੋਰੀ ਦੇ 2 ਮੋਟਰਸਾਇਕਲ ਬਰਾਮਦ ਕੀਤੇ ਗਏ। ਇਕ ਹੋਰ ਮੁਕੱਦਮੇ ’ਚ ਥਾਣਾ ਸਿਟੀ ਪੁਲਸ ਵੱਲੋਂ ਦੋਸ਼ੀ ਸਨੀ ਪੁੱਤਰ ਜਸਵੰਤ ਸਿੰਘ ਕੋਲੋਂ ਚੋਰੀ ਦੇ 2 ਮੋਟਰਸਾਇਕਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ 13 ਚੋਰੀ ਦੇ ਮੋਟਰਸਾਇਕਲ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਖ ਵੱਖ ਮੁਕੱਦਮਿਆਂ ’ਚ 5 ਭਗੌੜੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - Health Tips : ਖਾਣਾ ਖਾਣ ਤੋਂ ਬਾਅਦ ਕੀ ਤੁਸੀਂ ਵੀ ਢਿੱਡ ’ਚ ਭਾਰੀਪਨ ਮਹਿਸੂਸ ਕਰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
‘ਦੋਸਤਾਂ ਨਾਲ ਮਨਾਲੀ ਘੁੰਮਣ ਗਈ ਲੜਕੀ ਨਾਲ ਸੁੰਦਰਨਗਰ ’ਚ ਸਮੂਹਿਕ ਜਬਰ-ਜ਼ਨਾਹ’
NEXT STORY