ਲੁਧਿਆਣਾ (ਰਾਜ): ਢਿੱਲੋਂ ਨਗਰ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਦੇ ਪਿਤਾ ਦੀ ਸ਼ਿਕਾਇਤ 'ਤੇ ਥਾਣਾ ਡਾਬਾ ਦੀ ਪੁਲਸ ਨੇ ਨਸ਼ਾ ਦੇਣ ਵਾਲੇ ਗਿਆਨੀ ਤੇ ਉਸ ਦੇ ਅਣਪਛਾਤੇ ਸਾਥੀ 'ਤੇ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਮਾਂ ਦਰਸ਼ਨਾ ਰਾਣੀ ਨੇ ਦੱਸਿਆ ਕਿ ਐਤਵਾਰ ਨੂੰ ਗਿਆਨੀ ਤੇ ਉਸ ਦੇ ਅਣਪਛਾਤੇ ਸਾਥੀ ਉਸ ਦੇ ਪੁੱਤ ਨੂੰ ਚੁੱਕ ਕੇ ਘਰ ਲੈ ਕੇ ਆਏ ਸਨ। ਉਨ੍ਹਾਂ ਨੇ ਉਸ ਨੂੰ ਬੈੱਡ 'ਤੇ ਲਿਟਾ ਦਿੱਤਾ ਤੇ ਕਹਿਣ ਲੱਗੇ ਕਿ ਉਨ੍ਹਾਂ ਦੇ ਪੁੱਤ ਨੇ ਨਸ਼ਾ ਜ਼ਿਆਦਾ ਕੀਤਾ ਹੈ। ਇਸ ਲਈ ਬੇਹੋਸ਼ ਹੋ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਧਮਾਕਾ! ਦਿਨ ਚੜ੍ਹਦਿਆਂ ਹੀ ਦਹਿਲ ਗਏ ਲੋਕ
ਇਸ ਮਗਰੋਂ ਉਹ ਚਲੇ ਗਏ। ਉਸ ਨੇ ਪੁੱਤ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਉਹ ਬਿਲਕੁੱਲ ਬੇਜਾਨ ਸੀ। ਇਸ ਮਗਰੋਂ ਗੁਆਂਢੀਆਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਸ ਨੂੰ ਚੈੱਕ ਕਰ ਕੇ ਮ੍ਰਿਤਕ ਐਲਾਨ ਦਿੱਤਾ। ਦਰਸ਼ਨ ਰਾਣੀ ਦਾ ਦੋਸ਼ ਹੈ ਕਿ ਉਕਤ ਮੁਲਜ਼ਮਾਂ ਨੇ ਹੀ ਉਸ ਦੇ ਪੁੱਤ ਨੂੰ ਜ਼ਿਆਦਾ ਨਸ਼ਾ ਕਰਵਾਇਆ ਹੈ। ਜਿਸ ਕਾਰਨ ਓਵਰਡੋਜ਼ ਹੋਣ ਨਾਲ ਉਸ ਦੀ ਮੌਤ ਹੋ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸੀਤ ਲਹਿਰ ਦਾ ਕਹਿਰ! 6 ਜ਼ਿਲ੍ਹਿਆਂ 'ਚ ਰਹੇਗੀ ਸੰਘਣੀ ਧੁੰਦ
NEXT STORY