ਖੰਨਾ (ਬਿਪਨ): ਨਿਊ ਖੰਨਾ ਰੇਲਵੇ ਸਟੇਸ਼ਨ ਨੇੜੇ ਇਕ ਮੁੰਡੇ ਬੇਸੁੱਧ ਹਾਲਤ ਵਿਚ ਮਿਲਿਆ। ਉਸ ਨੂੰ ਰੇਲਵੇ ਪੁਲਸ ਨੇ ਲੋਕਾਂ ਦੀ ਮਦਦ ਨਾਲ ਪਹਿਲਾਂ ਖੰਨਾ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਉੱਥੇ ਮੁੱਢਲਾ ਇਲਾਜ ਕਰਨ ਮਗਰੋਂ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਫ਼ਿਲਹਾਲ ਮੁੰਡੇ ਦੀ ਪਛਾਣ ਨਹੀਂ ਹੋ ਸਕੀ, ਜਿਸ ਕਾਰਨ ਰੇਲਵੇ ਪੁਲਸ ਤੇ ਸਿਹਤ ਵਿਭਾਗ ਦਗੀ ਦੇਖ-ਰੇਖ ਵਿਚ ਹੀ ਉਸ ਦਾ ਇਲਾਜ ਕਰਵਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਕੀ ਪੰਜਾਬ 'ਚ ਘਟਣਗੀਆਂ ਲੋਕ ਸਭਾ ਸੀਟਾਂ? ਮੁੱਖ ਮੰਤਰੀ ਨੇ ਸੱਦ ਲਈ ਮੀਟਿੰਗ (ਵੀਡੀਓ)
ਮੰਨਿਆ ਜਾ ਰਿਹਾ ਹੈ ਕਿ ਮੁੰਡੇ ਨੇ ਕੋਈ ਨਸ਼ਾ ਜ਼ਿਆਦਾ ਮਾਤਰਾ ਵਿਚ ਲੈ ਲਿਆ ਸੀ, ਜਿਸ ਕਾਰਨ ਉਹ ਬੇਸੁੱਧ ਹੋ ਕੇ ਰੇਲਵੇ ਟਰੈਕ ਨੇੜੇ ਡਿੱਗ ਗਿਆ। ਰੇਲਵੇ ਪੁਲਸ ਨੇ ਏ.ਐੱਸ.ਆਈ. ਤੇਜਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰੇਲਵੇ ਟਰੈਕ ਦੇ ਨੇੜੇ ਕੋਈ ਮੁੰਡਾ ਡਿੱਗਿਆ ਪਿਆ ਹੈ। ਉਨ੍ਹਾਂ ਨੂੰ ਪਹਿਲਾਂ ਲੱਗਿਆ ਕਿ ਰੇਲਵੇ ਟਰੈਕ ਪਾਰ ਕਰਦਿਆਂ ਕੋਈ ਹਾਦਸਾ ਨਾ ਵਾਪਰਿਆ ਹੋਵੇ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਵੇਖਿਆ ਕਿ ਮੁੰਡੇ ਦੇ ਸਰੀਰ 'ਤੇ ਕਿਸੇ ਕਿਸਮ ਦੀ ਕੋਈ ਸੱਟ ਨਹੀਂ ਸੀ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ 'ਤੇ CM ਮਾਨ ਦਾ ਵੱਡਾ ਬਿਆਨ
ਉਸ ਨੂੰ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉੱਥੋਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ। ਇਸ ਦੇ ਨਾਲ ਹੀ ਡਾਕਟਰ ਨੇ ਆਪਣੀ ਰਿਪੋਰਟ ਵਿਚ ਇਸ ਗੱਲ ਦਾ ਜ਼ਿਕਰ ਕੀਤਾ ਹੈ ਕਿ ਮੁੰਡੇ ਨੇ ਜ਼ਿਆਦਾ ਨਸ਼ਾ ਕੀਤਾ ਲੱਗਦਾ ਹੈ। ਏ.ਐੱਸ.ਆਈ. ਨੇ ਕਿਹਾ ਕਿ ਰੇਲਵੇ ਪੁਲਸ ਮੁੰਡੇ ਦੇ ਪਰਿਵਾਰਕ ਮੈਂਬਰਾਂ ਦੀ ਭਾਲ ਕਰ ਰਹੀ ਹੈ। ਮੁੰਡੇ ਦੇ ਹੋਸ਼ ਵਿਚ ਆਉਣ 'ਤੇ ਉਸ ਦੇ ਬਿਆਨ ਦਰਜ ਕੀਤੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਸੈਲੂਨ 'ਤੇ ਵਾਲ ਕਟਵਾਉਣ ਗਿਆ ਨੌਜਵਾਨ, ਦੁਕਾਨ ਦੇ ਅੰਦਰਲਾ ਹਾਲ ਵੇਖ ਮਾਰਨ ਲੱਗ ਪਿਆ ਚੀਕਾਂ
NEXT STORY