ਲੁਧਿਆਣਾ (ਅਸ਼ੋਕ): ਥਾਣਾ ਸਲੇਮ ਟਾਬਰੀ ਦੇ ਅਸ਼ੋਕ ਨਗਰ ਸੀ ਦੇ ਇਲਾਕੇ ਵਿਚ ਗਲੀ ਨੰਬਰ 4, ਟਿਊਬਵੈੱਲ ਨੇੜੇ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲੀ ਹੈ। ਇਲਾਕੇ ਦੇ ਲੋਕਾਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਸੱਜ-ਵਿਆਹੀ ਕੁੜੀ ਪਹੁੰਚੀ ਥਾਣੇ! ਕਹਿੰਦੀ- 'ਮੇਰੀਆਂ ਅਸ਼ਲੀਲ ਤਸਵੀਰਾਂ...'
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬ ਇੰਸਪੈਕਟਰ ਬਲਬੀਰ ਸਿੰਘ ਤੇ ਹਰਮੇਸ਼ ਲਾਲ ਪਹੁੰਚੇ ਤੇ ਆਪਣੀ ਜਾਂਚ ਸ਼ੁਰੂ ਕਰ ਕੇ ਲਾਸ਼ ਕਬਜ਼ੇ ਵਿਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਇਸ ਦੀ ਉਮਰ 30 ਸਾਲ ਦੇ ਕਰੀਬ ਜਾਪਦੀ ਹੈ। ਫ਼ਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਭੇਜ ਦਿੱਤਾ ਗਿਆ ਹੈ। ਨੌਜਵਾਨ ਦਾ ਚੇਹਰਾ ਨੀਲਾ ਪਿਆ ਹੋਇਆ ਹੈ। ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀਆਂ ਮਹਿਲਾ ਸਰਪੰਚਾਂ ਲਈ ਵੱਡਾ ਐਲਾਨ, CM ਮਾਨ ਨੇ ਦਿੱਤੀ ਖ਼ੁਸ਼ਖ਼ਬਰੀ (ਵੀਡੀਓ)
NEXT STORY