ਲੁਧਿਆਣਾ (ਰਾਜ): ਥਾਣਾ ਡਵੀਜ਼ਨ ਨੰਬਰ 5 ਦੇ ਅਧੀਨ ਆਉਂਦੀ ਚੌਕੀ ਕੋਚਰ ਮਾਰਕੀਟ ਦੇ ਇਲਾਕੇ ਜਵਾਹਰ ਨਗਰ ਕੈਂਪ ਵਿਚ ਉਸ ਵੇਲੇ ਸਨਸਨੀ ਫ਼ੈਲ ਗਈ, ਜਦੋਂ ਨਨਕਾਣਾ ਕੰਪਲੈਕਸ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ਵਿਚ ਬਰਾਮਦ ਹੋਈ। ਰਾਹਗੀਰਾਂ ਨੇ ਜਦੋਂ ਨੌਜਵਾਨ ਨੂੰ ਬੇਸੁੱਧ ਹਾਲਤ ਵਿਚ ਜ਼ਮੀਨ 'ਤੇ ਪਿਆ ਵੇਖਿਆ ਤਾਂ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਦਾ ਦੱਬੀ ਜ਼ੁਬਾਨ ਵਿਚ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਜਾਪਦੀ ਹੈ, ਕਿਉਂਕਿ ਜਿਸ ਹਾਲਤ ਵਿਚ ਲਾਸ਼ ਮਿਲੀ ਹੈ, ਉਹ ਨਸ਼ੇ ਦੀ ਦਲਦਲ ਵੱਲ ਇਸ਼ਾਰਾ ਕਰ ਰਿਹਾ ਹੈ। ਹਾਲਾਂਕਿ ਪੁਲਸ ਅਜੇ ਇਸ ਮਾਮਲੇ ਵਿਚ ਕੁਝ ਵੀ ਸਪਸ਼ਟ ਕਹਿਣ ਤੋਂ ਬੱਚ ਰਹੀ ਹੈ ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕ ਦੇ ਕੋਲੋਂ ਅਜਿਹੀ ਕੋਈ ਚੀਜ਼ ਬਰਾਮਦ ਨਹੀਂ ਹੋਈ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪੁਲਸ ਨੇ ਫ਼ਿਲਹਾਲ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ ਤੇ 72 ਘੰਟਿਆਂ ਲਈ ਸ਼ਨਾਖਤ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਫ਼ਲਰਾਂ ਦਾ ਕਹਿਣਾ ਹੈ ਕਿ ਆਲੇ-ਦੁਆਲੇ ਦੇ ਇਲਾਕਿਆਂ ਵਿਚ ਗੁੰਮਸ਼ੁਦਗੀ ਦੀਆਂ ਰਿਪੋਰਟਾਂਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਦੇ ਰਿਸ਼ਤੇਦਾਰਾਂ ਤਕ ਪਹੁੰਚਿਆ ਜਾ ਸਕੇ।
ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ ਬੁਰੀ ਤਰ੍ਹਾਂ ਵੱਢਿਆ
NEXT STORY