ਭਿੱਖੀਵਿੰਡ/ਖਾਲੜਾ (ਸੁਖਚੈਨ/ਅਮਨ)-ਐੱਸ. ਐੱਸ. ਪੀ. ਤਰਨਤਾਰਨ ਦਰਸ਼ਨ ਸਿੰਘ ਮਾਨ ਅਤੇ ਡੀ.ਐੱਸ. ਪੀ. ਸਲੱਖਣ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਭਿੱਖੀਵਿੰਡ ਪੁਲਸ ਨੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ. ਐੱਚ. ਓ. ਕਸ਼ਮੀਰ ਸਿੰਘ ਹੋਰਾਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਏ.ਐੱਸ. ਆਈ. ਪਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਰਸਿੰਘ ਤੋਂ ਪਹੂਲਾ ਨੂੰ ਜਾ ਰਹੇ ਸਨ ਕਿ ਉਥੋਂ ਲੰਘ ਰਹੇ ਇਕ ਨੌਜਵਾਨ ਨੇ ਪੁਲਸ ਪਾਰਟੀ ਨੂੰ ਵੇਖ ਕੇ ਹੱਥ 'ਚ ਫੜੇ ਹੋਏ ਮੋਮੀ ਲਿਫਾਫੇ ਨੂੰ ਸੁੱਟ ਦਿੱਤਾ। ਸ਼ੱਕ ਦੇ ਅਧਾਰ 'ਤੇ ਜਦੋਂ ਉਕਤ ਨੌਜਵਾਨ ਨੂੰ ਰੋਕ ਕੇ ਉਸ ਵਲੋਂ ਸੁੱਟੇ ਗਏ ਲਿਫਾਫੇ ਨੂੰ ਚੈਕ ਕੀਤਾ ਗਿਆ ਤਾਂ ਉਸ 'ਚ 50 ਗ੍ਰਾਮ ਹੋਰੈਇਨ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਉਕਤ ਨੌਜਵਾਨ ਨੂੰ ਕਾਬੂ ਕਰਕੇ ਪਿੱਛਗਿੱਛ ਕੀਤੀ ਤਾਂ ਉਸ ਨੇ ਆਪਣੀ ਪਹਿਚਾਣ ਲਖਵਿੰਦਰ ਸਿੰਘ ਦੱਸੀ, ਜਿਸ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਇਸੇ ਤਰ੍ਹਾਂ ਹੀ ਦੂਜੇ ਮਾਮਲੇ 'ਚ ਏ. ਐੱਸ. ਆਈ. ਨਰਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਨਾਕੇ ਬੰਦੀ ਕਰਕੇ ਆਉਣ ਜਾਣ ਵਾਲਿਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਕ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਭੱਜਣ ਲੱਗਾ। ਪੁਲਸ ਪਾਰਟੀ ਨੇ ਉਸ ਨੌਜਵਾਨਾਂ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਨੌਜਵਾਨ ਨੇ ਆਪਣੀ ਪਹਿਚਾਣ ਗਰਚਰਨ ਸਿੰਘ ਦੱਸੀ, ਜਿਸ ਖਿਲਾਫ ਕੇਸ ਦਰਜ ਕਰਕੇ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸੇ ਤਰ੍ਹਾਂ ਹੀ ਤੀਜੇ ਵਿਅਕਤੀ ਨੂੰ ਵੀ 800 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ, ਜਿਸ ਦੀ ਪਹਿਚਾਣ ਦਿਲਬਾਗ ਸਿੰਘ ਹੋਈ। ਇਸ ਖਿਲਾਫ ਵੀ ਕੇਸ ਦਰਜ ਕਰਕੇ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸੋਨ ਤਮਗਾ ਜੇਤੂ ਨਵਜੋਤ ਕੌਰ ਨੂੰ ਪੰਜਾਬ ਕੁਸ਼ਤੀ ਸੰਘ ਕਰੇਗਾ ਸਨਮਾਨਤ
NEXT STORY