ਮੋਗਾ (ਸੰਦੀਪ)- ਜ਼ਿਲਾ ਅਤੇ ਐਡੀਸ਼ਨਲ ਸੈਸ਼ਨ ਜੱਜ ਮੈਡਮ ਲਖਵਿੰਦਰ ਸਿੰਘ ਦੁੱਗਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੀ ਸਮੱਗਲਿੰਗ ਦੇ ਮਾਮਲੇ 'ਚ ਇਕ ਦੋਸ਼ੀ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨਾ ਕੀਤਾ ਹੈ। ਅਦਾਲਤ ਨੇ ਜੁਰਮਾਨਾ ਨਾ ਅਦਾ ਕਰਨ ਦੀ ਸੂਰਤ 'ਚ ਉਸ ਨੂੰ ਇਕ ਸਾਲ ਦੀ ਹੋਰ ਕੈਦ ਵੀ ਕੱਟਣ ਦਾ ਹੁਕਮ ਦਿੱਤਾ ਹੈ।
ਪਿੰਡ ਬੁੱਟਰ ਕਲਾਂ ਨਿਵਾਸੀ ਰਾਜਪ੍ਰੀਤ ਸਿੰਘ ਉਰਫ ਕਾਲਾ ਨੂੰ ਥਾਣਾ ਬੱਧਨੀ ਕਲਾਂ ਪੁਲਸ ਵੱਲੋਂ 18 ਅਪ੍ਰੈਲ, 2015 ਨੂੰ ਪਿੰਡ ਬੁੱਟਰ ਤੋਂ ਕਸਬਾ ਬੱਧਨੀ ਖੁਰਦ ਜਾਂਦੀ ਲਿੰਕ ਰੋਡ 'ਤੇ 500 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਸੀ, ਜਿਸ ਖਿਲਾਫ ਥਾਣਾ ਬੱਧਨੀ ਕਲਾਂ 'ਚ ਹੀ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਬੁੱਧਵਾਰ ਨੂੰ ਇਸ ਮਾਮਲੇ ਦੀ ਅੰਤਿਮ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ ਹੈ।
ਸੀਵਰੇਜ ਬੰਦ ਹੋਣ ਕਾਰਨ ਆਨੰਦ ਨਗਰ ਵਾਸੀ ਪ੍ਰੇਸ਼ਾਨ
NEXT STORY