ਲੁਧਿਆਣਾ (ਰਾਜ) : ਡਕੈਤੀ ਦੇ ਕੇਸ ’ਚ ਜ਼ਮਾਨਤ ’ਤੇ ਬਾਹਰ ਆ ਕੇ ਨੌਜਵਾਨ ਨੇ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਦਿੱਤਾ ਪਰ ਉਹ ਜ਼ਿਆਦਾ ਦੇਰ ਤੱਕ ਪੁਲਸ ਤੋਂ ਬਚ ਨਹੀਂ ਸਕਿਆ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਮੁਲ਼ਜਮ ਅਮਰਿੰਦਰ ਸਿੰਘ ਉਰਫ਼ ਨੋਨੀ ਹੈ, ਜੋ ਮੁੰਡੀਆਂ ਕਲਾਂ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ’ਚੋਂ 40 ਗ੍ਰਾਮ ਹੈਰੋਇਨ ਮਿਲੀ ਹੈ। ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ’ਤੇ ਮੌਜੂਦ ਸੀ।
ਇਸ ਦੌਰਾਨ ਉਕਤ ਮੁਲਜ਼ਮ ਐਕਟਿਵਾ ਰਾਹੀਂ ਗੁਜ਼ਰ ਰਿਹਾ ਸੀ। ਪੁਲਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮ ਨੇ ਐਕਟਿਵਾ ਭਜਾਉਣੀ ਚਾਹੀ। ਫਿਰ ਪੁਲਸ ਨੇ ਉਸ ਨੂੰ ਫੜ੍ਹ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ। ਪੁਲਸ ਦੀ ਸ਼ੁਰੂਆਤੀ ਪੁੱਛਗਿੱਛ ’ਚ ਪਤਾ ਲੱਗਾ ਕਿ ਮੁਲਜ਼ਮ ਅਮਰਿੰਦਰ ਸਿੰਘ ਖ਼ਿਲਾਫ਼ ਪਹਿਲਾਂ ਥਾਣਾ ਪਾਇਲ ’ਚ ਸੰਨ 2020 ’ਚ ਡਕੈਤੀ ਦਾ ਕੇਸ ਦਰਜ ਹੋਇਆ ਸੀ, ਜੋ ਜੇਲ੍ਹ ਵਿਚ ਸੀ।
ਕੁੱਝ ਮਹੀਨੇ ਪਹਿਲਾਂ ਹੀ ਮੁਲਜ਼ਮ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਬਾਹਰ ਆਉਣ ਤੋਂ ਬਾਅਦ ਮੁਲਜ਼ਮ ਨੇ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ। ਉਹ ਸਸਤੇ ਰੇਟਾਂ ’ਚ ਨਸ਼ਾ ਲਿਆ ਕੇ ਅੱਗੇ ਸਪਲਾਈ ਕਰਨ ਲੱਗ ਗਿਆ ਸੀ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਉਸ ਤੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਨਸ਼ਾ ਕਿੱਥੋਂ ਲੈ ਕੇ ਆਉਂਦੇ ਹਨ ਅਤੇ ਅੱਗੇ ਕਿਨ੍ਹਾਂ ਨੂੰ ਸਪਲਾਈ ਕਰਦਾ ਹੈ।
ਇਕ ਲੱਖ ਤੋਂ ਜ਼ਿਆਦਾ ਆਬਾਦੀ ਲਈ ਰਾਹਤ ਭਰੀ ਖ਼ਬਰ, ਸਤੰਬਰ ’ਚ ਚਾਲੂ ਹੋ ਜਾਵੇਗਾ ਲੱਧੇਵਾਲੀ ਫਲਾਈਓਵਰ
NEXT STORY