ਲੁਧਿਆਣਾ (ਬੇਰੀ) : ਐਂਟੀ ਨਾਰਕੋਟਿਕਸ ਸੈੱਲ ਦੀ ਪੁਲਸ ਨੇ ਆਈਸ ਵਰਗੇ ਖ਼ਤਰਨਾਕ ਨਸ਼ੇ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਫੜ੍ਹਿਆ ਗਿਆ ਮੁਲਜ਼ਮ ਡੇਵਿਸ ਕਪੂਰ ਉਰਫ਼ ਦੀਪ ਹੈ, ਜੋ ਬੇਦੀ ਕਾਲੋਨੀ, ਮਿਹਰਬਾਨ ਦਾ ਰਹਿਣ ਵਾਲਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ 20 ਗ੍ਰਾਮ ਆਈਸ ਮਿਲੀ ਹੈ। ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਅੱਗੇ ਦੀ ਪੁੱਛਗਿੱਛ ਲਈ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਇੰਚਾਰਜ ਇੰਸ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਮਿਹਰਬਾਨ ਇਲਾਕੇ ’ਚ ਗਸ਼ਤ ’ਤੇ ਮੌਜੂਦ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਡੇਵਿਸ ਕਪੂਰ ਨਸ਼ਾ ਸਮੱਗਲਿੰਗ ਕਰਦਾ ਹੈ। ਉਹ ਆਈਸ ਵਰਗੇ ਖ਼ਤਰਨਾਕ ਨਸ਼ੇ ਦੀ ਸਪਲਾਈ ਕਰਦਾ ਹੈ, ਜੋ ਉਕਤ ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਹੈ, ਜਿਸ ਨੂੰ ਨਾਕਾਬੰਦੀ ਕਰ ਕੇ ਦਬੋਚ ਲਿਆ। ਉਸ ਦੀ ਤਲਾਸ਼ੀ ਦੌਰਾਨ 20 ਗ੍ਰਾਮ ਆਈਸ ਬਰਾਮਦ ਹੋਈ ਹੈ।
ਪੁਲਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ 2 ਮੁਕੱਦਮੇ ਦਰਜ ਹਨ ਅਤੇ ਉਹ ਕਾਫੀ ਸਮਾਂ ਜੇਲ੍ਹ ’ਚ ਰਹਿਣ ਤੋਂ ਬਾਅਦ ਕਰੀਬ 5 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਮੁਲਜ਼ਮ ਨੂੰ ਕੋਈ ਕੰਮ-ਧੰਦਾ ਨਾ ਮਿਲਿਆ ਤਾਂ ਉਸ ਨੇ ਫਿਰ ਨਸ਼ਾ ਸਮੱਗਲਿੰਗ ਸ਼ੁਰੂ ਕਰ ਦਿੱਤੀ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਪਤਾ ਲਗਾਉਣ ਵਿਚ ਜੁਟੀ ਹੈ, ਕਿ ਉਹ ਆਈਸ ਕਿੱਥੋਂ ਲਿਆ ਕੇ ਸਪਲਾਈ ਕਰਦਾ ਹੈ।
ਪਤਨੀ ਦੇ ਮਾੜੇ ਚਾਲ ਚੱਲਣ ਤੋਂ ਦੁਖੀ ਪਤੀ ਨੇ ਅੰਤ ਉਹ ਕੀਤਾ ਜੋ ਸੋਚਿਆ ਨਾ ਸੀ
NEXT STORY