ਲੁਧਿਆਣਾ (ਗੌਤਮ) : ਸੀ. ਆਈ. ਏ.-2 ਦੀ ਪੁਲਸ ਟੀਮ ਨੇ ਥਾਣਾ ਢਾਬਾ ਦੇ ਅਧੀਨ ਆਉਂਦੇ ਇਲਾਕੇ ਮੁਹੱਲਾ ਬਸੰਤ ਨਗਰ ’ਚ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਲਈ ਜਾ ਰਹੇ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਢਾਬਾ ’ਚ ਨਸ਼ਾ ਤਸਕਰੀ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਹੱਲਾ ਬਸੰਤ ਦੇ ਅਲਵਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਇਸੇ ਦੀ ਆੜ ’ਚ ਨਸ਼ਾ ਤਸਕਰੀ ਦਾ ਕੰਮ ਕਰਦਾ ਹੈ।
ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਥਾਣਾ ਸ਼ਿਮਲਾਪੁਰੀ ’ਚ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਹੈ। ਮੁਲਜ਼ਮ ਕੋਲੋਂ ਉਸ ਦੇ ਸਾਥੀਆਂ ਬਾਰੇ ’ਚ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਕਿੱਥੋਂ ਨਸ਼ਾ ਲੈ ਕੇ ਕਿਹੜੇ-ਕਿਹੜੇ ਲੋਕਾਂ ਨੂੰ ਸਪਲਾਈ ਕਰਦਾ ਸੀ। ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਏ. ਐੱਸ. ਆਈ. ਗੁਰਪ੍ਰੀਤ ਸਿੰਘ ਆਪਣੀ ਟੀਮ ਨਾਲ ਇਲਾਕੇ ’ਚ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਇਲਾਕੇ ’ਚ ਹੈਰੋਇਨ ਸਪਲਾਈ ਕਰਨ ਲਈ ਘੁੰਮ ਰਿਹਾ ਸੀ। ਸੂਚਨਾ ਦੇ ਆਧਾਰ ’ਤੇ ਰੇਡ ਕਰ ਕੇ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਜ਼ਿਮਨੀ ਚੋਣਾਂ: ਬਰਨਾਲਾ 'ਚ ਹੋਵੇਗਾ ਪੰਜ-ਕੋਣਾ ਮੁਕਾਬਲਾ, ਪੜ੍ਹੋ ਹੁਣ ਤਕ ਦਾ ਇਤਿਹਾਸ
NEXT STORY