ਸਮਰਾਲਾ, (ਗਰਗ)- ਸਥਾਨਕ ਪੁਲਸ ਵਲੋਂ ਇਲਾਕੇ ਨੂੰ ਨਸ਼ਾਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਦੌਰਾਨ ਅੱਜ ਦੋ ਹੋਰ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਸਮੈਕ ਤੇ ਭੁੱਕੀ ਬਰਾਮਦ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸਰਕਾਰੀ ਹਾਈ ਸਕੂਲ ਉਟਾਲਾਂ ਦੇ ਹੈੱਡਮਾਸਟਰ ਦਾ ਫੋਨ ਆਇਆ ਕਿ ਇਕ ਮੋਨਾ ਨੌਜਵਾਨ, ਜਿਸ ਨੇ ਨਸ਼ੇ ਦਾ ਸੇਵਨ ਕੀਤਾ ਹੋਇਆ ਹੈ, ਸਾਡੇ ਸਕੂਲ ਵਿਚ ਮੌਜੂਦ ਹੈ। ਇਸ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਪਾਰਟੀ ਨੇ ਕੁਝ ਮਿੰਟਾਂ ਵਿਚ ਹੀ ਮੌਕੇ 'ਤੇ ਪੁੱਜ ਕੇ ਇਸ ਨੌਜਵਾਨ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸਦੀ ਜੇਬ ਵਿਚੋਂ 5 ਗ੍ਰਾਮ ਸਮੈਕ ਬਰਾਮਦ ਹੋਈ। ਪੁਲਸ ਨੇ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਜਦੋਂ ਉਸਦੀ ਪਛਾਣ ਪੁੱਛੀ ਤਾਂ ਪਤਾ ਲੱਗਾ ਕਿ ਇਹ ਨੌਜਵਾਨ ਜਗਦੀਪ ਸਿੰਘ ਉਰਫ਼ ਕਾਲਾ ਪੁੱਤਰ ਸਤਨਾਮ ਸਿੰਘ ਵਾਸੀ ਸਮਰਾਲਾ ਹੈ, ਜੋ ਕਿ ਨਸ਼ੇ ਕਰਨ ਦਾ ਆਦੀ ਹੈ। ਪੁਲਸ ਨੂੰ ਇਹ ਵੀ ਸ਼ੱਕ ਹੈ ਕਿ ਗ੍ਰਿਫ਼ਤਾਰ ਕੀਤਾ ਇਹ ਨੌਜਵਾਨ ਅੱਗੇ ਹੋਰ ਨੌਜਵਾਨਾਂ ਨੂੰ ਨਸ਼ੇ ਦੀ ਸਪਲਾਈ ਦੇ ਰਿਹਾ ਸੀ।
ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਪੁਲਸ ਨੇ ਗੁਪਤ ਇਤਲਾਹ 'ਤੇ ਪਿੰਡ ਜਲਣਪੁਰ ਵਾਸੀ ਇਕ ਭੁੱਕੀ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਨੂੰ ਇਹ ਸੂਚਨਾ ਮਿਲੀ ਸੀ ਕਿ ਰਣਧੀਰ ਸਿੰਘ ਉਰਫ਼ ਧੀਰਾ ਤੇ ਉਸ ਦਾ ਭਤੀਜਾ ਸਤਨਾਮ ਸਿੰਘ ਕਾਫ਼ੀ ਦੇਰ ਤੋਂ ਨਸ਼ੇ ਵੇਚਣ ਦਾ ਧੰਦਾ ਕਰ ਰਹੇ ਹਨ। ਇਸ 'ਤੇ ਪੁਲਸ ਪਾਰਟੀ ਨੇ ਜਦੋਂ ਰੇਡ ਕੀਤੀ ਤਾਂ ਰਣਧੀਰ ਸਿੰਘ ਉਰਫ਼ ਧੀਰਾ ਪੁਲਸ ਦੇ ਕਾਬੂ ਆ ਗਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 10 ਕਿਲੋ ਚੂਰਾ ਪੋਸਤ ਬਰਾਮਦ ਹੋਇਆ ਹੈ, ਜਦਕਿ ਉਸਦਾ ਭਤੀਜਾ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਪੁਲਸ ਫਰਾਰ ਹੋਏ ਸਮੱਗਲਰ ਦੀ ਵੀ ਭਾਲ ਕਰ ਰਹੀ ਹੈ।
30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ
NEXT STORY