ਲੁਧਿਆਣਾ (ਗੌਤਮ) : ਮਾਡਲ ਟਾਊਨ ਥਾਣੇ ਦੀ ਪੁਲਸ ਨੇ ਇਕ ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕੀਤਾ, ਜੋ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਜਾ ਰਿਹਾ ਸੀ। ਪੁਲਸ ਨੇ ਮੁਲਜ਼ਮਾਂ ਤੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਪੁਲਸ ਨੇ ਮੁਲਜ਼ਮਾਂ ਖਿਲਾਫ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ ਅਬਦੁੱਲਾਪੁਰ ਬਸਤੀ ’ਚ ਕੇਸ ਦਰਜ ਕੀਤਾ ਹੈ। ਦੋਸ਼ੀ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ, ਜੋ ਕਿ ਪਿੰਡ ਦਾ ਰਹਿਣ ਵਾਲਾ ਹੈ। ਸਬ-ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਪ੍ਰੀਤ ਪੈਲੇਸ ਨੇੜੇ ਮੌਜੂਦ ਸੀ, ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋਸ਼ੀ ਇਲਾਕੇ ’ਚ ਨਸ਼ੀਲੀਆਂ ਗੋਲੀਆਂ ਵੰਡ ਰਿਹਾ ਹੈ।
ਇਹ ਵੀ ਪੜ੍ਹੋ : 16 ਲੱਖ ਰੁਪਏ ਦੀ ਬੈਂਕ ਡਕੈਤੀ ’ਚ ਲੋੜੀਂਦਾ ਮੁਲਜ਼ਮ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ
ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ, ਪੁਲਸ ਨੇ ਆਤਮ ਪਾਰਕ ਨੇੜੇ ਉਸ ਜਗ੍ਹਾ ’ਤੇ ਛਾਪਾ ਮਾਰਿਆ, ਜਦੋਂ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਇਕ ਗਾਹਕ ਦੀ ਉਡੀਕ ਕਰ ਰਿਹਾ ਸੀ। ਸਬ-ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਨਸ਼ੀਲੀਆਂ ਗੋਲੀਆਂ ਕਿਥੋਂ ਲਿਆਉਂਦਾ ਸੀ ਅਤੇ ਕਿਹੜੇ-ਕਿਹੜੇ ਇਲਾਕਿਆਂ ’ਚ ਸਪਲਾਈ ਕਰਦਾ ਸੀ। ਦੋਸ਼ੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ-ਦਿਹਾੜੇ ਚੋਰੀ ਹੋਇਆ ਦੋਪਹੀਆ ਵਾਹਨ, ਚੋਰ ਸੀਸੀਟੀਵੀ ’ਚ ਕੈਦ
NEXT STORY