ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) – ਐੱਸ. ਐੱਸ. ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਸਬ-ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਹੈਰੋਇਨ ਦੀ ਖੇਪ ਸਮੇਤ ਇਕ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਨੂੰ ਫੜਨ ਲਈ ਡੀ. ਐੱਸ. ਪੀ. (ਡੀ) ਫਤਿਹ ਸਿੰਘ ਬਰਾਡ਼ ਅਤੇ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ’ਚ ਗਠਿਤ ਕੀਤੀ ਟੀਮ ਜਦੋਂ ਸਬ-ਇੰਸਪੈਕਟਰ ਸੁਖਬੀਰ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਕਿਲੇ ਵਾਲਾ ਚੌਕ ਫਿਰੋਜ਼ਪੁਰ ਦੇ ਨਾਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪੂਰਨ ਚੰਦ ਉਰਫ ਬਿੰਦੂ ਪੁੱਤਰ ਰਵੀ ਵਾਸੀ ਗਲੀ ਨੰਬਰ 5, ਭਾਰਤ ਨਗਰ, ਫਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਇਸ ਸਮੇਂ ਕਿਲੇਵਾਲਾ ਚੌਕ ਨੇੜੇ ਹੈਰੋਇਨ ਵੇਚਣ ਲਈ ਗ੍ਰਾਹਕਾਂ ਦਾ ਇੰਤਜਾਰ ਕਰ ਰਿਹਾ ਹੈ।
ਇਸ ਸੂਚਨਾ ਦੇ ਆਧਾਰ ’ਤੇ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਾਮਜ਼ਦ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ, ਜਿਸ ਕੋਲੋਂ ਤਲਾਸ਼ੀ ਲੈਣ ’ਤੇ 1 ਕਿਲੋ 556 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨਸ਼ਾ ਸਮੱਗਲਰ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਾਇਆ ਜਾ ਰਿਹਾ ਹੈ ਅਤੇ ਉਸ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ।
ਇਸ ਮੌਕੇ ਐੱਸ. ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਫੜੇ ਗਏ ਨਸ਼ਾ ਸਮੱਗਲਰ ਖਿਲਾਫ ਥਾਣਾ ਸਦਰ ਫਿਰੋਜ਼ਪੁਰ ’ਚ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋਡ਼ਾਂ ਰੁਪਏ ਦੱਸੀ ਜਾਂਦੀ ਹੈ।
ਕਿਸਾਨ ਨੇਤਾ ਡੱਲੇਵਾਲ ਕਿਸਾਨੀ ਦੇ ਭਲੇ ਲਈ ਮਰਨ ਵਰਤ ਛੱਡ ਕੇ ਸਿਹਤ ਸਬੰਧੀ ਲਾਭ ਲੈਣ: ਰਵਨੀਤ ਬਿੱਟੂ
NEXT STORY