ਜਲੰਧਰ, (ਕੁੰਦਨ/ਪੰਕਜ) : ਜਲੰਧਰ ਪੁਲਸ ਨੇ ਇੱਕ ਨੌਜਵਾਨ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ। ਜਲੰਧਰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਦੇਖਰੇਖ ਅਤੇ ਨੌਰਥ ਏਰੀਆ ਦੇ ਏਸੀਪੀ ਅਸ਼ੋਕ ਮੀਨਾ ਦੀ ਅਗਵਾਈ ਹੇਠ ਥਾਣਾ ਨੰਬਰ 1 ਦੇ ਮੁਖੀ ਰਾਕੇਸ਼ ਕੁਮਾਰ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਨਵਜੋਤ ਵਜੋਂ ਹੋਈ, ਜੋ ਜਲੰਧਰ ਦਾ ਰਹਿਣ ਵਾਲਾ ਹੈ। ਪੁਲਸ ਨੇ ਮੁਲਜ਼ਮ ਕੋਲੋ 135 ਗ੍ਰਾਮ ਹੈਰੋਇਨ ਅਤੇ 15 ਗ੍ਰਾਮ ਆਈਸ ਬਰਾਮਦ ਕੀਤਾ ਹੈ। ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਫੜੇ ਗਏ ਵਿਅਕਤੀ 'ਤੇ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਮਾਮਲਾ ਦਰਜ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਆਪ' ਸਰਕਾਰ ਕਰ ਰਹੀ 'Copyright' ਕਾਨੂੰਨ ਦੀ ਦੁਰਵਰਤੋਂ : ਪਰਗਟ ਸਿੰਘ
NEXT STORY