ਤਰਨਤਾਰਨ(ਰਮਨ, ਰਾਜੂ)- ਜ਼ਿਲੇ ਦੇ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ 14 ਕਿਲੋ 110 ਗ੍ਰਾਮ ਅਫੀਮ, ਵਰਨਾ ਕਾਰ ਅਤੇ 1000 ਡਰੱਗ ਮਨੀ ਸਣੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਿਸ ਦੇ ਸਬੰਧ ਵਿਚ ਪੁਲਸ ਵੱਲੋਂ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਗਏ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਮੁਖੀ ਇੰਸਪੈਕਟਰ ਬਲਜਿੰਦਰ ਸਿੰਘ ਜਦੋਂ ਸਮੇਤ ਪੁਲਸ ਪਾਰਟੀ ਇਕ ਸਕੂਲ ਦੇ ਨਜ਼ਦੀਕ ਪਿੰਡ ਦਾਸੂਵਾਲ ਵਿਖੇ ਸਪੈਸ਼ਲ ਨਾਕਾਬੰਦੀ ਕਰਦੇ ਹੋਏ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਕ ਵਰਨਾ ਕਾਰ, ਜਿਸ ਉਪਰ ਉੱਤਰਾਖੰਡ ਦਾ ਨੰਬਰ ਲੱਗਾ ਹੋਇਆ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ’ਚ ਕਾਰ ਚਾਲਕ ਨੇ ਆਪਣਾ ਨਾਮ ਗੁਰਮੀਤ ਸਿੰਘ ਉਰਫ ਗੀਤੂ ਪੁੱਤਰ ਅਮਰੀਕ ਸਿੰਘ ਵਾਸੀ ਮਰਗਿੰਦਪੁਰਾ ਜ਼ਿਲਾ ਤਰਨਤਾਰਨ ਦੱਸਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਕਰਮਚਾਰੀਆਂ ਵੱਲੋਂ ਜਦੋਂ ਕਾਰ ਦੀ ਤਲਾਸ਼ੀ ਲਈ ਗਈ, ਉਸ ’ਚੋਂ 14 ਕਿਲੋ 110 ਗ੍ਰਾਮ ਅਫੀਮ 1000 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ, ਜਿਸ ਦੇ ਸਬੰਧ ’ਚ ਮੁਲਜ਼ਮ ਨੂੰ ਗ੍ਰਿਫਤਾਰ ਕਰਦੇ ਹੋਏ ਥਾਣਾ ਵਲਟੋਹਾ ਵਿਖੇ ਬੀਤੇ ਕੱਲ੍ਹ ਇਕ ਸਤੰਬਰ ਨੂੰ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਗਏ ਰਿਮਾਂਡ ਦੌਰਾਨ ਅਗਲੇਰੀ ਪੁੱਛ-ਗਿਛ ਆਰੰਭ ਕਰ ਦਿੱਤੀ ਗਈ ਹੈ, ਜਿਸ ’ਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਐੱਸ. ਐੱਸ. ਪੀ. ਲਾਂਬਾ ਨੇ ਦੱਸਿਆ ਕਿ ਸ਼ੁਰੂਆਤੀ ਪੁੱਛ-ਗਿੱਛ ’ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਮੁਲਜ਼ਮ ਦੇ ਖਿਲਾਫ ਪਹਿਲਾਂ ਦੋ ਮੁੱਕਦਮੇ ਦਰਜ ਹਨ ਅਤੇ ਮੁਲਜ਼ਮ ਅਫੀਮ ਨੂੰ ਲਿਆ ਕੇ ਆਸ-ਪਾਸ ਦੇ ਇਲਾਕਿਆਂ ’ਚ ਸਪਲਾਈ ਕਰਨ ਦਾ ਧੰਦਾ ਕਰਦਾ ਸੀ।
ਇਹ ਵੀ ਪੜ੍ਹੋ- ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
NEXT STORY