ਲੁਧਿਆਣਾ (ਰਿਸ਼ੀ) - ਨਸ਼ਾ ਸਪਲਾਈ ਕਰਨ ਜਾ ਰਹੇ 2 ਨਸ਼ਾ ਸਮੱਗਲਰਾਂ ਨੂੰ ਸੀ. ਆਈ. ਏ. ਸਟਾਫ ਦੀ ਪੁਲਸ ਨੇ ਕਾਬੂ ਕਰ ਲਿਆ। ਟੀਮ ਨੇ ਮੁਲਜ਼ਮਾਂ ਦੀ ਭਾਲ ਦੌਰਾਨ ਉਨ੍ਹਾਂ ਤੋਂ 1 ਕਿਲੋ 710 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਪੁਲਸ ਨੇ ਮੁਲਜ਼ਮਾਂ ਤੋਂ 2 ਲੱਖ 90 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਖਿਲਾਫ ਪੁਲਸ ਨੇ ਥਾਣਾ ਸਦਰ ’ਚ ਨਸ਼ਾ ਸਮੱਗਲਿਗ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ।
ਮੁਲਜ਼ਮਾਂ ਦੀ ਪਛਾਣ ਐੱਸ. ਬੀ. ਐੱਸ. ਨਗਰ, ਧਾਂਦਰਾ ਰੋਡ ਦੇ ਰਹਿਣ ਵਾਲੇ ਦੇਵ ਕੁਮਾਰ ਉਰਫ ਨੋਨਾ ਅਤੇ ਮੁਹੱਲਾ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਅੰਕਿਤ ਭੂਰੀ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਹੈ।
ਸੀ. ਆਈ. ਏ. ਇੰਚਾਰਜ ਇੰਸ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਨਸ਼ਾ ਸਮੱਗਲਰਾਂ ਦੀ ਭਾਲ ’ਚ ਗਸ਼ਤ ਦੌਰਾਨ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਹੈਰੋਇਨ ਸਪਲਾਈ ਕਰਨ ਦਾ ਧੰਦਾ ਕਰਦੇ ਹਨ।
ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਟੀਮ ਨੇ ਮੁਲਜ਼ਮਾਂ ਨੂੰ ਇਲਾਕੇ ’ਚੋਂ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਹੈਰੋਇਨ ਸਮੱਗਲਿੰਗ ਕਰਨ ਦੀ ਤਿਆਰੀ ’ਚ ਸਨ। ਪੁਲਸ ਨੇ ਮੁਲਜ਼ਮਾਂ ਤੋਂ 2 ਲੱਖ 90 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨਸ਼ਾ ਕਿਥੋਂ ਲੈ ਕੇ ਆਉਂਦੇ ਸਨ ਅਤੇ ਕਿਨ੍ਹਾਂ ਇਲਾਕਿਆਂ ’ਚ ਸਪਲਾਈ ਕਰਦੇ ਸਨ। ਮੁਲਜ਼ਮਾਂ ਤੋਂ ਬਰਾਮਦ ਮੋਬਾਈਲ ਫੋਨ ਨੂੰ ਚੈੱਕ ਕਰ ਕੇ ਉਨ੍ਹਾਂ ਦੇ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਕਿ ਉਨ੍ਹਾਂ ਤੋਂ ਹੋਰਨਾਂ ਨਸ਼ਾ ਸਮੱਗਲਰਾਂ ਸਬੰਧੀ ਵੀ ਪਤਾ ਲਗਾਇਆ ਜਾ ਸਕੇ। ਮੁਲਜ਼ਮਾਂ ਖਿਲਾਫ ਦਰਜ ਹੋਰਨਾਂ ਕੇਸਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਘਰ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ, ਵਾਲ-ਵਾਲ ਬਚਿਆ ਪਰਿਵਾਰ
NEXT STORY