ਜਲੰਧਰ (ਵਰੁਣ): ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇਕ ਇਤਲਾਹ ਦੇ ਅਧਾਰ 'ਤੇ ਵਾਈ-ਪੁਆਇੰਟ ਮਿਸ਼ਨ ਕੰਪਾਉਂਡ ਨੇੜੇ ਚੈਕਿੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲੀਸ ਨੇ 2 ਨੌਜਵਾਨਾਂ ਨੂੰ ਆਪਣੇ ਵੱਲ ਆਉਂਦੇ ਦੇਖਿਆ ਅਤੇ ਉਨ੍ਹਾਂ ਦੀ ਹਰਕਤ ’ਤੇ ਸ਼ੱਕ ਪੈਣ ’ਤੇ ਪੁਲੀਸ ਪਾਰਟੀ ਨੇ ਉਨ੍ਹਾਂ ਨੂੰ ਚੈਕਿੰਗ ਲਈ ਰੋਕ ਲਿਆ। ਪੁਲਸ ਪਾਰਟੀ ਨੇ ਉਨ੍ਹਾਂ ਦੀ ਚੈਕਿੰਗ ਕਰਨ ’ਤੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਵੱਲੋਂ ਮਿਲੇ ਸੁਨੇਹੇ ਨੇ ਪੁੱਤ ਦੀ ਉਡੀਕ 'ਚ ਬੈਠੇ ਬਾਪੂ ਦਾ ਕੱਢਿਆ ਤ੍ਰਾਹ! ਘਰ 'ਚ ਵਿਛੇ ਸੱਥਰ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਤੁਰੰਤ ਹੀ ਉਕਤ ਨੌਜਵਾਨਾਂ ਜਿਨ੍ਹਾਂ ਦੀ ਪਛਾਣ ਮੇਵਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਲਾਟੀਆਵਾਲ ਜ਼ਿਲ੍ਹਾ ਕਪੂਰਥਲਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਲਾਟੀਆਵਾਲ ਥਾਣਾ ਸੁਲਤਾਨਪੁਰ ਲੋਧੀ ਕਪੂਰਥਲਾ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ 2 ਜਲੰਧਰ ਵਿਖੇ ਐੱਫ.ਆਈ.ਆਰ. ਨੰਬਰ 63 ਮਿਤੀ 28-06-2024 ਅਧੀਨ 21-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੇਵਾ ਸਿੰਘ ਕੰਮ ਨਾ ਹੋਣ ਕਾਰਨ ਹੈਰੋਇਨ ਦੀ ਤਸਕਰੀ ਵਿਚ ਸ਼ਾਮਲ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਰੇਲਵੇ ਸਟੇਸ਼ਨ ਤੋਂ 7 ਮਹੀਨਿਆਂ ਦੀ ਬੱਚੀ ਚੋਰੀ ਹੋਣ ਦੇ ਮਾਮਲੇ 'ਚ ਨਵਾਂ ਮੋੜ
ਪੁਲਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਗੁਰਪ੍ਰੀਤ ਨੇ ਇਹ ਵੀ ਮੰਨਿਆ ਕਿ ਉਹ ਇਸ ਸਮੇਂ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਉਸ ਕੋਲ ਬਹੁਤ ਘੱਟ ਕੰਮ ਸੀ, ਜਿਸ ਕਾਰਨ ਉਸ ਨੇ ਹੈਰੋਇਨ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੇਵਾ ਸਿੰਘ ਖ਼ਿਲਾਫ਼ ਇਕ ਐੱਫ.ਆਈ.ਆਰ. ਪਹਿਲਾਂ ਹੀ ਪੈਂਡਿੰਗ ਹੈ ਜਦਕਿ ਗੁਰਪ੍ਰੀਤ ਖ਼ਿਲਾਫ਼ ਦੋ ਐੱਫ.ਆਈ.ਆਰ. ਪੈਂਡਿੰਗ ਹਨ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਿਆਲਾ ਸ਼ਹਿਰ 'ਚ ਕਾਰ ਨੇ ਪਾਇਆ ਗਾਹ, ਹਰ ਇਕ ਨੂੰ ਮੁੰਡੇ ਨੇ ਦਿੱਤਾ ਥੱਲੇ, ਲੋਕ ਮਾਰਦੇ ਰਹੇ ਚੀਕਾਂ
NEXT STORY