ਚੰਡੀਗੜ੍ਹ/ਲੁਧਿਆਣਾ (ਹਿਤੇਸ਼) : ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਇਸ ਮਾਮਲੇ ਸਬੰਧੀ ਨਵਜੋਤ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਪਹਿਲਾਂ ਅਤੇ ਬਾਅਦ ਲਗਾਤਾਰ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਡਰੱਗਜ਼ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਮੁੱਦਾ ਉਠਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ 'ਚ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਨਹਿਰ 'ਚ ਮਾਰੀ ਛਾਲ (ਤਸਵੀਰਾਂ)
ਨਵਜੋਤ ਸਿੱਧੂ ਵਲੋਂ ਇਸ ਮਾਮਲੇ 'ਚ ਬਾਦਲ ਪਰਿਵਾਰ ਦੇ ਨਾਲ ਮੁੱਖ ਤੌਰ ’ਤੇ ਬਿਕਰਮ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਨੂੰ ਲੈ ਕੇ ਪਿਛਲੇ ਕੁੱਝ ਦਿਨਾਂ ਤੋਂ ਦੋਵਾਂ ਵਿਚਾਲੇ ਸ਼ਬਦੀ ਜੰਗ ਜਾਰੀ ਹੈ।
ਇਹ ਵੀ ਪੜ੍ਹੋ : 8 ਵਿਆਹ ਕਰਾਉਣ ਵਾਲੀ ਲੁਟੇਰੀ ਲਾੜੀ ਦੀ ਖੁੱਲ੍ਹੀ ਪੋਲ, ਇੰਝ ਜਾਲ 'ਚ ਫਸਾਉਂਦੀ ਸੀ ਭੋਲੇ-ਭਾਲੇ ਮੁੰਡੇ
ਹਾਈਕੋਰਟ 'ਚ ਨਸ਼ਾ ਤਸਕਰੀ ਦੇ ਮਾਮਲੇ ਦੀ ਸੁਣਵਾਈ ਬਾਰੇ ਬੀਤੇ ਦਿਨ ਖ਼ੁਦ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਆਸ ਜਤਾਈ ਹੈ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਬੇਨਕਾਬ ਹੋਣਗੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਮਿਲੇਗੀ, ਕਿਉਂਕਿ ਇਹ ਪੰਜਾਬ ਦੇ ਨੌਜਵਾਨਾਂ ਨੂੰ ਇਨਸਾਫ਼ ਦੇਣ ਦਾ ਮੁੱਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟ੍ਰਾਂਸਫਰ ਕਰਵਾ ਕੇ ਕਿਸੇ ਹੋਰ ਸਕੂਲ ’ਚ ਗਏ ਅਧਿਆਪਕਾਂ ਲਈ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਵਿਸ਼ੇਸ਼ ਨਿਰਦੇਸ਼
NEXT STORY