ਚੰਡੀਗੜ੍ਹ (ਹਾਂਡਾ) : ਪੰਜਾਬ ’ਚ ਨਸ਼ਾ ਤਸਕਰੀ ਅਤੇ ਨਸ਼ਾ ਸਪਲਾਈ ਨੂੰ ਲੈ ਕੇ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਾਖ਼ਲ ਕੀਤੀ ਜਾ ਚੁੱਕੀ ਜਾਂਚ ਰਿਪੋਰਟ ਸ਼ੁੱਕਰਵਾਰ ਨੂੰ ਜਨਤਕ ਨਹੀਂ ਹੋ ਸਕੀ। ਜੱਜ ਦੇ ਛੁੱਟੀ 'ਤੇ ਹੋਣ ਕਾਰਨ ਇਸ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਇਸ ਕਾਰਨ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਦੌਰਾਨ ਸੋਨੀਆ-ਰਾਹੁਲ ਨਾਲ ਮੁਲਾਕਾਤ ਕਰਨਗੇ 'ਹਰੀਸ਼ ਰਾਵਤ'
ਐਡਵੋਕੇਟ ਨਵਕਿਰਨ ਸਿੰਘ ਵੱਲੋਂ ਦਾਖ਼ਲ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਰਿਪੋਰਟ ਕੋਰਟ ਚੈਂਬਰ ਵਿਚ ਮੰਗਵਾ ਲਈ ਸੀ ਅਤੇ ਉਸ ਦੀ ਸਮੀਖਿਆ ਕਰਨ ਤੋਂ ਬਾਅਦ ਅਦਾਲਤ ਨੇ ਸ਼ੁੱਕਰਵਾਰ ਮਤਲਬ 27 ਅਗਸਤ ਨੂੰ ਜਾਂਚ ਰਿਪੋਰਟ ਜਨਤਕ ਕਰਨੀ ਸੀ ਪਰ ਅਜਿਹਾ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ : ਜਗਰਾਓਂ 'ਚ ਦਿਲ ਕੰਬਾਅ ਦੇਣ ਵਾਲੀ ਘਟਨਾ, ਧੀ ਨੂੰ ਫ਼ਾਹੇ 'ਤੇ ਲਟਕਾ ਪਿਤਾ ਨੇ ਵੀ ਕੀਤੀ ਖ਼ੁਦਕੁਸ਼ੀ
2 ਦਿਨ ਪਹਿਲਾਂ ਤੋਂ ਹੀ ਸੋਸ਼ਲ ਮੀਡੀਆ ’ਤੇ ਉਕਤ ਰਿਪੋਰਟ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਚੱਲ ਰਹੀਆਂ ਸਨ, ਜਿਨ੍ਹਾਂ ’ਤੇ ਵਿਰਾਮ ਲੱਗ ਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 3 ਸਤੰਬਰ ਦਿਨ ਸ਼ੁੱਕਰਵਾਰ ਨੂੰ ਹੋਵੇਗੀ।
ਇਹ ਵੀ ਪੜ੍ਹੋ : ਪਟਿਆਲਾ 'ਚ ਸਿਰਫਿਰੇ ਵਿਅਕਤੀ ਨੇ ਪਾਇਆ ਭੜਥੂ, ਲੋਕਾਂ ਪਿੱਛੇ ਕੁਹਾੜੀ ਲੈ ਕੇ ਦੌੜਿਆ
ਦੱਸਣਯੋਗ ਹੈ ਕਿ ਪੰਜਾਬ 'ਚ ਨਸ਼ੇ ਦੇ ਕਾਰੋਬਾਰ 'ਤੇ ਪਟੀਸ਼ਨ ਦਾ ਇਹ ਮਾਮਲਾ ਹਾਈਕੋਰਟ 'ਚ ਲੰਬੇ ਸਮੇਂ ਤੋਂ ਪੈਂਡਿੰਗ ਹੈ। ਕੋਰੋਨਾ ਕਾਲ ਦੇ ਚੱਲਦੇ ਲੰਬੇ ਸਮੇਂ ਤੋਂ ਇਸ ਮਾਮਲੇ 'ਤੇ ਸੁਣਵਾਈ ਨਹੀਂ ਹੋ ਸਕੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੁੱਟਾਂ-ਖੋਹਾਂ ਕਰਨ ਵਾਲਾ 4 ਮੈਂਬਰੀ ਗਿਰੋਹ 2 ਘੰਟਿਆਂ ’ਚ ਕਾਬੂ
NEXT STORY