ਲੁਧਿਆਣਾ (ਤਰੁਣ): ਲੁਧਿਆਣਾ ਦੇ ਕੋਰਟ ਕੰਪੈਲਕਸ ਦੀ ਪਾਰਕਿੰਗ ਵਿਚ ਚਰਸ ਵੇਚਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਕੋਲੋਂ 170 ਗ੍ਰਾਮ ਚਰਸ ਬਰਾਮਦ ਕੀਤੀ ਗਈ ਹੈ। ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਤਸਕਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - MLA ਗੁਰਪ੍ਰੀਤ ਗੋਗੀ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ
ਜਾਂਚ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰੀ ਕਰਨ ਵਾਲਾ ਮੁਲਜ਼ਮ ਵਕੀਲਾਂ ਦੀ ਪਾਰਕਿੰਗ ਵਿਚ ਕਿਸੇ ਦਾ ਇੰਤਜ਼ਾਰ ਕਰ ਰਿਹਾ ਹੈ। ਸੂਚਨਾ ਮਿਲਦਿਆਂ ਹੀ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਜੁਗ ਵਾਸੀ ਫੀਲਡ ਗੰਜ ਲੁਧਿਆਣਾ ਵਜੋਂ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਗਲੀ ਜੀਵ ਵਿਭਾਗ ਨੇ ਹਿਰਨ ਤੇ ਕੱਛੂਆਂ ਦਾ ਸ਼ਿਕਾਰ ਕਰਨ ਵਾਲੇ ਵਿਅਕਤੀ ਨੂੰ ਮਾਸ ਸਮੇਤ ਕੀਤਾ ਕਾਬੂ
NEXT STORY