ਜੈਤੋ (ਰਘੂਨੰਦਨ ਪਰਾਸ਼ਰ) : ਫਰੀਦਕੋਟ ਪੁਲਸ ਵੱਲੋ ਇਕ ਹੋਰ ਨਸ਼ਾ ਤਸਕਰਾ ਮਡਿਊਲ ਦਾ ਪਰਦਾਫਾਸ਼ ਕਰਦਿਆਂ 2.064 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਆਪੇਸ਼ਨ ਜੋਗੇਸ਼ਵਰ ਸਿੰਘ ਗੋਰਾਇਆ ਐੱਸ.ਪੀ (ਇਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਅਵਤਾਰ ਸਿੰਘ ਡੀ.ਐੱਸ.ਪੀ (ਇਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਹੇਠ ਸੀ.ਆਈ.ਏ ਸਟਾਫ ਫਰੀਦਕੋਟ ਵੱਲੋਂ ਯੋਜਨਾਬੱਧ ਢੰਗ ਨਾਲ ਅੰਜ਼ਾਮ ਦਿੱਤਾ ਗਿਆ। ਕਾਰਵਾਈ ਦੌਰਾਨ ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਅਕਾਸ਼ ਉਰਫ ਮਾਨ ਵਜੋ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਪ੍ਰੀਤ ਨਗਰ ਦਾ ਰਿਹਾਇਸ਼ੀ ਹੈ, ਜੋ ਹੁਣ ਅੰਮ੍ਰਿਤਸਰ ਦੇ ਕਿਰਪਾ ਨਾਗਰ, ਨਰਾਇਣਗੜ੍ਹ ਛੇਹਾਰਟ ਵਿਖੇ ਰਹਿ ਰਿਹਾ ਸੀ। ਪੁਲਸ ਟੀਮਾਂ ਵੱਲੋ ਨਸ਼ੇ ਦੀ ਖੇਪ ਦੇ ਨਾਲ ਮੌਕੇ ਪਰ ਮੌਜੂਦ ਮੋਟਰਸਾਈਕਲ ਵੀ ਕਬਜ਼ੇ ਵਿਚ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਸ ਪਾਰਟੀ ਸਮੇਤ ਏਰੀਆ ਵਿਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਚੰਦਬਾਜਾ ਵਾਲੇ ਪੁੱਲ ਤੋਂ ਖੱਬੇ ਪਾਸੇ ਵਾਲੇ ਸਰਵਿਸ ਰੋਡ "ਤੇ ਦੋਸ਼ੀ ਕਿੱਟ ਬੈਗ ਸਮੇਤ ਮੌਜੂਦ ਸੀ, ਜਿਸ ਵੱਲੋਂ ਪੁਲਸ ਪਾਰਟੀ ਨੂੰ ਵੇਖ ਕੇ ਮੋਟਰਸਾਈਕਲ ਸਟਾਰਟ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਸ਼ੱਕ ਦੀ ਆਧਾਰ 'ਤੇ ਉਸ ਨੂੰ ਕਾਬੂ ਕੀਤਾ ਅਤੇ ਜਦ ਤਰਲੋਚਨ ਸਿੰਘ ਡੀ.ਐੱਸ.ਪੀ. (ਸਬ-ਡਵੀਜਨ) ਫਰੀਦਕੋਟ ਦੀ ਹਾਜ਼ਰੀ ਵਿਚ ਤਲਾਸ਼ੀ ਕੀਤੀ ਤਾਂ ਉਸ ਦੀ ਕਿੱਟ ਵਿਚੋਂ 2 ਪੈਕੇਟ ਹੈਰੋਇਨ ਅਤੇ 20 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਪੈਕੇਟਾ ਵਿਚ 1 ਕਿਲੋ 58 ਗ੍ਰਾਮ ਅਤੇ 1 ਕਿਲੋ 06 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਦੋਸ਼ੀ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ, ਜਿਸ ਨਾਲ ਨਸ਼ਾ ਤਸਕਰੀ ਦੇ ਵੱਡੇ ਜਾਲ ਨਾਲ ਇਸਦੇ ਸੰਬੰਧ ਹੋਣ ਦੇ ਸੰਕੇਤ ਮਿਲਦੇ ਹਨ। ਦੋਸ਼ੀ ਦੇ ਕ੍ਰਿਮਿਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਸ ਦੇ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾਂ ਹੇਠ ਕੁੱਲ 7 ਮਾਮਲੇ ਦਰਜ ਹਨ। ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ।
ਜਲੰਧਰ ਦੇ RTO ਦਫ਼ਤਰ 'ਚ ਭਾਰੀ ਹੰਗਾਮਾ, ਲੋਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
NEXT STORY