ਲੁਧਿਆਣਾ (ਬੇਰੀ)- ਐਂਟੀ ਨਾਰਕੋਟਿਕਸ ਸੈੱਲ ਦੀ ਪੁਲਸ ਨੇ ਅਫੀਮ ਅਤੇ ਭੁੱਕੀ ਸਣੇ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਬਲਰਾਮ ਕੁਮਾਰ ਹੈ, ਜੋ ਡੇਹਲੋਂ ਦੀ ਹਰਿਗੋਬਿੰਦ ਕਾਲੋਨੀ ਦਾ ਰਹਿਣ ਵਾਲਾ ਹੈ। ਉਸ ਖਿਲਾਫ ਥਾਣਾ ਡੇਹਲੋਂ ’ਚ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਇੰਸ. ਸੁਖਦੇਵ ਸਿੰਘ ਨੇ ਦੱਸਿਆ ਕਿ ਐੱਸ. ਆਈ. ਮੋਹਨ ਸਿੰਘ ਪੁਲਸ ਪਾਰਟੀ ਨਾਲ ਡੇਹਲੋਂ ਇਲਾਕੇ ’ਚ ਗਸ਼ਤ ’ਤੇ ਸਨ। ਇਸ ਦੌਰਾਨ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਸ਼ੇ ਦੀ ਸਮੱਗਲਿੰਗ ਕਰਦਾ ਹੈ ਅਤੇ ਵੱਡੀ ਮਾਤਰਾ ’ਚ ਅਫੀਮ ਅਤੇ ਭੁੱਕੀ ਸਪਲਾਈ ਕਰਨ ਜਾ ਰਿਹਾ ਹੈ। ਪੁਲਸ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ, ਜਿਸ ਕੋਲੋਂ 800 ਗ੍ਰਾਮ ਅਫੀਮ, 12 ਕਿਲੋ ਭੁੱਕੀ, ਵਾਰਦਾਤ ’ਚ ਵਰਤੀ ਗਈ ਕਾਰ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੁਲਸ ਨੇ ਸੜਕ ਕਿਨਾਰੇ ਖੜ੍ਹੀ ਕਾਰ 'ਚੋਂ ਭੈਣ-ਭਰਾ ਨੂੰ ਕੀਤਾ ਗ੍ਰਿਫ਼ਤਾਰ, ਕਰਤੂਤ ਜਾਣ ਹੋਵੋਗੇ ਹੈਰਾਨ
ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਖੁਦ ਨਸ਼ੇ ਦਾ ਆਦੀ ਹੈ, ਜਿਸ ਤੋਂ ਬਾਅਦ ਉਸ ਨੇ ਖੁਦ ਨਸ਼ਾ ਸਮੱਗਲਿੰਗ ਸ਼ੁਰੂ ਕਰ ਦਿੱਤੀ। ਉਹ ਰਾਜਸਥਾਨ ਤੋਂ ਅਫੀਮ ਅਤੇ ਮੱਧ ਪ੍ਰਦੇਸ਼ ਤੋਂ ਭੁੱਕੀ ਲਿਆ ਕੇ ਮਹਾਨਗਰ ’ਚ ਸਪਲਾਈ ਕਰਦਾ ਸੀ। ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਸ ਨੂੰ 2 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਸ ਮੁਲਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਿਹਰਬਾਨ ਤੇ ਜਗੀਰਪੁਰ ਏਰੀਆ ’ਚ ਬਣ ਰਹੀਆਂ ਅੱਧਾ ਦਰਜਨ ਨਾਜਾਇਜ਼ ਕਾਲੋਨੀਆਂ ’ਤੇ ਹੋਇਆ ਐਕਸ਼ਨ
NEXT STORY