ਲੁਧਿਆਣਾ (ਗੌਤਮ)- ਕਾਰ ’ਚ ਨਸ਼ੇੜੀਆਂ ਨੂੰ ਹੈਰੋਇਨ ਸਪਲਾਈ ਕਰਨ ਜਾ ਰਹੇ ਨਸ਼ਾ ਸਮੱਗਲਰ ਨੂੰ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ 18 ਗ੍ਰਾਮ ਹੈਰੋਇਨ ਬਰਾਮਦ ਕਰ ਕਾਰ ਨੂੰ ਕਬਜ਼ੇ ’ਚ ਲੈ ਲਿਆ। ਮੁਲਜ਼ਮ ਦੇ ਖਿਲਾਫ ਪੁਲਸ ਨੇ ਮੁਹੱਲਾ ਪ੍ਰਭਾਤ ਨਗਰ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਉਰਫ਼ ਰਾਜੂ ਵਜੋਂ ਕੀਤੀ ਹੈ। ਮੁਲਜ਼ਮ ਨੂੰ ਕੋਰਟ ’ਚ ਪੇਸ਼ ਕਰ ਰਿਮਾਂਡ ’ਤੇ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਚਾਇਤੀ ਚੋਣਾਂ ਵਿਚਾਲੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ
ਸਬ-ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੇਰਪੁਰ ਚੌਕ ’ਚ ਗਸ਼ਤ ਦੌਰਾਨ ਚੈਕਿੰਗ ਕਰ ਰਹੀ ਸੀ ਤਾਂ ਉਕਤ ਮੁਲਜ਼ਮ ਕਾਰ ’ਚ ਆ ਰਿਹਾ ਸੀ। ਪੁਲਸ ਪਾਰਟੀ ਨੂੰ ਦੇਖ ਕਰ ਮੁਲਜ਼ਮ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਸ਼ੱਕ ਹੋਣ ’ਤੇ ਪਾਰਟੀ ਨੇ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਮੁਲਜ਼ਮ ਦੇ ਕਬਜ਼ੇ ’ਚੋਂ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਕੋਲੋਂ ਪੁੱਛਗਿੱਛ ਕਰ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਹੈਰੋਇਨ ਕਿਥੋਂ ਲੈ ਕੇ ਆ ਰਿਹਾ ਹੈ ਅਤੇ ਕਿਹੜੇ-ਕਿਹੜੇ ਇਲਾਕਿਆਂ ’ਚ ਸਪਲਾਈ ਕਰਦਾ ਸੀ। ਮੁਲਜ਼ਮ ਦੇ ਸੰਪਰਕ ਦੇ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BSNL ਦੇ ਮੁਲਾਜ਼ਮ ਤੋਂ ਖੋਹਿਆ ਸੀ ਲੈਪਟਾਪ, ਕਈ ਵਾਰਦਾਤਾਂ ’ਚ ਸ਼ਾਮਲ 3 ਮੁਲਜ਼ਮ ਕਾਬੂ
NEXT STORY