ਲੁਧਿਆਣਾ (ਗੌਤਮ): ਜੀ.ਆਰ.ਪੀ. ਦੀ ਸੀ.ਆਈ.ਏ. ਵਿੰਗ ਦੀ ਟੀਮ ਵੱਲੋਂ 10 ਕਿੱਲੋ ਅਫ਼ੀਮ ਦੇ ਨਾਲ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਤਰੁਨਪ੍ਰੀਤ ਸਿੰਘ ਉਰਫ਼ ਤਨੂੰ ਪੁੱਤਰ ਅਮਰਜੀਤ ਸਿੰਘ ਵਜੋਂ ਹੋਈ ਹੈ ਜੋ ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ASI ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਦੇ ਨਾਲ ਰੇਲਵੇ ਸਟੇਸ਼ਨ ਨੇੜੇ ਪੁਲ਼ ਦੇ ਕੋਲ ਚੈਕਿੰਗ ਕਰ ਰਹੇ ਸਨ। ਇੱਥੇ ਚੈਕਿੰਗ ਦੌਰਾਨ ਇਕ ਵਿਅਕਤੀ ਕੋਲੋਂ 10 ਕਿੱਲੋ ਅਫ਼ੀਮ ਬਰਾਮਦ ਹੋਈ। ਉਸ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਆਰਮੀ ਦੀ ਗੱਡੀ ਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
NEXT STORY