ਲੁਧਿਆਣਾ (ਅਨਿਲ): ਕ੍ਰਾਈਮ ਬ੍ਰਾਂਚ ਦੀ ਪੁਲਸ ਟੀਮ ਨੇ 2 ਨਸ਼ਾ ਤਸਕਰਾਂ ਨੂੰ 110 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਬਾਰੇ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਨੇ ਸਲੇਮਪੁਰ ਨੇੜੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਮਗਰੋਂ ਪੁਲਸ ਨੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - Punjab: ਨਿੱਕੇ ਭਰਾ ਨੂੰ ਕੁਲਚੇ ਲੈਣ ਭੇਜ ਵੱਡੇ ਨੇ ਕੁੜੀ ਨੂੰ ਕੀਤਾ Message ਤੇ ਫ਼ਿਰ... ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਾਨਕ ਸਿੰਘ ਤੇ ਸੁਖਵਿੰਦਰ ਸਿੰਘ ਵਾਸੀ ਤਲਵੰਡੀ ਨੌਆਬਾਦ ਥਾਣਾ ਦਾਖਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਲਾਡੋਵਾਲ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣੇ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 300 ਨਵੇਂ ਅਧਿਆਪਕ
NEXT STORY