ਲੁਧਿਆਣਾ (ਤਰੁਣ): ਕੋਚਰ ਮਾਰਕੀਟ ਪੁਲਸ ਨੇ ਫਿਰੋਜ਼ ਗਾਂਧੀ ਮਾਰਕੀਟ ਨੇੜੇ ਇਕ ਔਰਤ ਨੂੰ 8 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਹਿਲਾ ਤਸਕਰ ਦੀ ਪਛਾਣ ਗੁਰਜੀਤ ਕੌਰ ਵਜੋਂ ਹੋਈ ਹੈ, ਜੋ ਕਿ ਜਵਾਹਰ ਨਗਰ ਕੈਂਪ ਦੀ ਰਹਿਣ ਵਾਲੀ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ 10 ਕਿੱਲੋਮੀਟਰ ਲੰਮੀਆਂ ਲਾਈਨਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਮਹਿਲਾ ਤਸਕਰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਫਿਰੋਜ਼ ਗਾਂਧੀ ਮਾਰਕੀਟ ਵੱਲ ਜਾ ਰਹੀ ਹੈ। ਇਸ ਤੋਂ ਬਾਅਦ ਪੁਲਸ ਨੇ ਨਾਕਾਬੰਦੀ ਕਰਕੇ ਗੁਰਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਮਹਿਲਾ ਪੁਲਸ ਨੇ ਗੁਰਜੀਤ ਕੌਰ ਤੋਂ 8 ਗ੍ਰਾਮ ਚਿੱਟਾ ਬਰਾਮਦ ਕੀਤੇਾ। ਪੁਲਸ ਨੇ ਮਹਿਲਾ ਤਸਕਰ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ ਦੀ ਅਲਮਾਰੀ 'ਚੋਂ ਸੋਨੇ ਦੇ ਗਹਿਣੇ ਲੈ ਗਈ ਕੰਮਵਾਲੀ !
NEXT STORY