ਟਾਂਡਾ ਉੜਮੜ (ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਸਹਿਬਾਜ਼ਪੁਰ ਨੇੜਿਓਂ ਇਕ ਵਿਅਕਤੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ.ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ.ਐੱਸ. ਆਈ. ਮਨਿੰਦਰ ਕੌਰ ਦੀ ਟੀਮ ਨੇ ਇਹ ਸਫਲਤਾ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਮਨਦੀਪ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਸਹਿਬਾਜ਼ਪੁਰ ਨੂੰ 12 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ।
ਪੁਲਸ ਇਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਐੱਨ. ਡੀ.ਪੀ.ਐੱਸ. ਐਕਟ ਦੇ ਅਧੀਨ ਦੋ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ ਗੋਲ਼ੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕਰ ਰਹੀ ਹੈ।
ਸੜਕ ਹਾਦਸੇ ਕਾਰਨ ਤਿੰਨ ਧੀਆਂ ਸਿਰੋਂ ਉੱਠਿਆ ਪਿਓ ਦਾ ਸਾਇਆ
NEXT STORY