ਲੁਧਿਆਣਾ (ਰਾਜ): ਲੁਧਿਆਣਾ ਪੁਲਸ ਵੱਲੋਂ ਇਕ ਬਦਨਾਮ ਨਸ਼ਾ ਤਸਕਰ ਨੂੰ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਆਪਣੀ ਲਗਜ਼ਰੀ ਕਾਰ ਵਿਚ ਨਸ਼ੇ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ, ਪਰ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਤਰੁਣਵੀਰ ਸਿੰਘ ਹੈ, ਜੋ ਕਿ ਨੀਲੋਂ ਪਿੰਡ ਦਾ ਰਹਿਣ ਵਾਲਾ ਹੈ। ਉਸ ਦੇ ਖ਼ਿਲਾਫ਼ ਕੂੰਮਕਲਾਂ ਪੁਲਸ ਸਟੇਸ਼ਨ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ, ਐੱਸ. ਆਈ. ਸੁਰਜੀਤ ਸਿੰਘ ਸਮੇਤ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ 'ਤੇ ਤਾਇਨਾਤ ਸੀ। ਇਸੇ ਦੌਰਾਨ ਪੁਲਸ ਨੂੰ ਮੁਖਬਰ ਖ਼ਾਸ ਤੋਂ ਸੂਚਨਾ ਮਿਲੀ ਕਿ ਇਕ ਵਿਅਕਤੀ ਆਪਣਾ ਵਰਨਾ ਕਾਰ ਵਿਚ ਸਵਾਰ ਹੋ ਕੇ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ। ਸੂਚਨਾ ਪੁਖ਼ਤਾ ਹੁੰਦਿਆਂ ਹੀ ਪੁਲਸ ਨੇ ਤੁਰੰਤ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਕਾਰ ਸਮੇਤ ਕਾਬੂ ਕਰ ਲਿਆ। ਜਦੋਂ ਪੁਲਸ ਨੇ ਮੁਲਜ਼ਮ ਦੀ ਕਾਰ ਦੀ ਤਲਾਸ਼ੀ ਲਈ ਤਾਂ ਹੈਰਾਨ ਰਹਿ ਗਏ। ਕਾਰ ਤੋਂ ਪੁਲਸ ਨੂੰ 273 ਗ੍ਰਾਮ ਹੈਰੋਇਨ, 61 ਗ੍ਰਾਮ ਆਈਸ, 60,000 ਰੁਪਏ ਡਰੱਗ ਮਨੀ ਅਤੇ ਨਸ਼ਾ ਵੇਚਣ ਲਈ ਪੈਕਿੰਗ ਲਈ ਵਰਤੇ ਜਾਣ ਵਾਲੇ 20 ਲਿਫ਼ਾਫੇ ਤੇ ਹੁੰਡਈ ਵਰਨਾ ਕਾਰ ਬਰਾਮਦ ਹੋਈ।
ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹੁਣ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਇਹ ਨਸ਼ਾ ਕਿੱਥੋਂ ਲੈ ਕੇ ਆਇਆ ਸੀ ਤੇ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ। ਪੁਲਸ ਨੂੰ ਆਸ ਹੈ ਕਿ ਪੁੱਛਗਿੱਛ ਦੌਰਾਨ ਨਸ਼ੇ ਦੇ ਵੱਡੇ ਨੈੱਟਵਰਕ ਦਾ ਖ਼ੁਲਾਸਾ ਹੋ ਸਕਦਾ ਹੈ।
'ਆਪ' ਸਰਕਾਰ ਮੀਡੀਆ ਅਤੇ ਲੋਕਾਂ ਦੀ ਬੋਲਣ ਦੀ ਆਜ਼ਾਦੀ ਖੋਹ ਰਹੀ : ਸੁਨੀਲ ਜਾਖੜ
NEXT STORY