ਲੁਧਿਆਣਾ (ਗੌਤਮ): ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਲਈ ਜਾ ਰਹੇ ਨਸ਼ਾ ਤਸਕਰ ਨੂੰ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਕਾਬੂ ਕੀਤਾ। ਪੁਲਸ ਨੇ ਮੁਲਜ਼ਮ ਤੋਂ 25 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਨਸ਼ਾ ਤਸਕਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਮ ਮਨਜੀਤ ਨਗਰ ਦੇ ਰਹਿਣ ਵਾਲੇ ਗੌਰਵ ਸਿੰਘ ਉਰਫ਼ ਗੋਰੂ ਵਜੋਂ ਹੋਈ ਹੈ।
ਹੈੱਡ ਕਾਂਸਟੇਬਲ ਯਸ਼ਪਾਲ ਨੇ ਦੱਸਿਆ ਕਿ ਉਹ ਤਫਤੀਸ਼ੀ ਕਿਟ ਲੈ ਕੇ ਆਪਣੀ ਟੀਮ ਦੇ ਨਾਲ ਇਲਾਕੇ ਵਿਚ ਤਸਕਰਾਂ ਨੂੰ ਕਾਬੂ ਕਰਨ ਲਈ ਚੈਕਿੰਗ ਕਰ ਰਹੇ ਸਨ ਕਿ ਜਦੋਂ ਉਹ ਮਨਜੀਤ ਨਗਰ ਪਾਣੀ ਵਾਲੀ ਟੈਂਕੀ ਨੇੜੇ ਪਹੁੰਚੇ ਤਾਂ ਇਕ ਸ਼ੱਕੀ ਵਿਅਕਤੀ ਆਉਂਦਾ ਹੋਇਆ ਦਿਸਿਆ। ਸ਼ੱਕ ਦੇ ਅਧਾਰ 'ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਤੋਂ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨਸ਼ੇ ਦੀਆਂ ਗੋਲੀਆਂ ਕਿੱਥੋਂ ਲੈ ਕੇ ਆਉਂਦਾ ਸੀ। ਮੁਲਜ਼ਮ ਦੇ ਸਾਥੀਆਂ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ।
ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ ਹੋਵੇਗਾ ਮੁਸ਼ਕਿਲ
NEXT STORY