ਲੁਧਿਆਣਾ (ਰਾਜ/ਅਨਿਲ): ਲੁਧਿਆਣਾ ਕ੍ਰਾਈਮ ਬ੍ਰਾਂਚ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਦੇ ਨਾਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਤਾਜਪੁਰ ਚੌਕ ਮੇਨ ਹਾਈਵੇਅ ਨੇੜੇ ਮੌਜੂਦ ਸੀ।
ਇਸ ਦੌਰਾਨ ਪੁਲਸ ਪਾਰਟੀ ਨੂੰ ਇਕ ਭਰੋਸੇਯੋਗ ਸੂਚਨਾ ਪ੍ਰਾਪਤ ਹੋਈ ਕਿ ਸੁਲਿੰਦਰ ਸਾਹਨੀ ਉਰਫ਼ ਕ੍ਰਿਸ਼ਨਾ ਪੁੱਤਰ ਨੰਦ ਲਾਲ ਸਾਹਨੀ ਵਾਸੀ ਰਾਮ ਨਗਰ ਬਿਹਾਰੀ ਕਾਲੋਨੀ, ਲੁਧਿਆਣਾ ਪਿਛਲੇ ਲੰਮੇ ਸਮੇਂ ਤੋਂ ਹੈਰੋਇਨ ਦੀ ਤਸਕਰੀ ਕਰਦਾ ਆ ਰਿਹਾ ਹੈ ਅਤੇ ਉਸ ਸਮੇਂ ਆਪਣੇ ਗਾਹਕ ਨੂੰ ਹੈਰੋਇਨ ਸਪਲਾਈ ਕਰਨ ਲਈ ਬੁੱਢਾ ਦਰਿਆ ਕੱਚੀ ਪੱਟੜੀ ਨੇੜੇ ਖੜ੍ਹਾ ਹੈ। ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਟੀਮ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸ ਸਬੰਧੀ ਮੁਕੱਦਮਾ ਨੰਬਰ 156 ਮਿਤੀ 18.06.2026 ਅਧੀਨ ਧਾਰਾ 21, 61, 85 ਐੱਨ.ਡੀ.ਪੀ.ਐੱਸ. ਐਕਟ ਥਾਣਾ ਡਵੀਜ਼ਨ ਨੰਬਰ 7, ਲੁਧਿਆਣਾ ਵਿਖੇ ਦਰਜ ਕੀਤਾ ਗਿਆ।
ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਹੈਰੋਇਨ ਦੀ ਸਪਲਾਈ ਚੇਨ, ਸਰੋਤ ਅਤੇ ਇਸ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਫਿਰੋਜ਼ਪੁਰ 'ਚ ਫ਼ਾਇਰਿੰਗ! ਐਕਟਿਵਾ 'ਤੇ ਜਾਂਦੇ ਮੁੰਡੇ ਦੇ ਮਾਰੀ ਗੋਲ਼ੀ, CCTV 'ਚ ਕੈਦ ਹੋਈ ਘਟਨਾ
NEXT STORY