ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਸ ਨੂੰ ਉਸ ਸਮੇਂ ਇੱਕ ਵੱਡੀ ਸਫਲਤਾ ਮਿਲੀ, ਜਦੋਂ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 15 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਕੀਤਾ ਗਿਆ। ਫੜੇ ਗਏ ਮੁਲਜ਼ਮ ਦੀ ਪਛਾਣ ਲਵਕਰਨ ਸਿੰਘ ਉਰਫ਼ ਲਵ ਵਾਸੀ ਪਿੰਡ ਚੜੇਵਾਨ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਕੱਲ੍ਹ (2 ਜੁਲਾਈ) ਨੂੰ ਸਹਾਇਕ ਸਬ-ਇੰਸਪੈਕਟਰ (ਸ:ਥ) ਰਾਜਬੀਰ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਇਲਾਕੇ ਵਿੱਚ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿਚ ਪਿੰਡ ਉਦੇਕਰਨ, ਥਾਂਦੇਵਾਲਾ ਅਤੇ ਚੜੇਵਾਨ ਵੱਲ ਜਾ ਰਹੇ ਸਨ। ਜਦੋਂ ਪੁਲਸ ਪਾਰਟੀ ਕੋਟਕਪੂਰਾ ਰੋਡ ਤੋਂ ਅੱਗੇ ਥਾਂਦੇਵਾਲਾ ਰੋਡ ਦੇ ਚੌਰਸਤੇ ਕੋਲ ਪਹੁੰਚੀ, ਤਾਂ ਸਰਕਾਰੀ ਗੱਡੀ ਦੀਆਂ ਲਾਈਟਾਂ ਦੀ ਰੋਸ਼ਨੀ ਵਿਚ ਇਕ ਨੌਜਵਾਨ ਸ਼ੱਕੀ ਹਾਲਤ ਵਿੱਚ ਪੈਦਲ ਤੁਰਿਆ ਜਾਂਦਾ ਦਿਖਾਈ ਦਿੱਤਾ। ਪੁਲਸ ਦੀ ਗੱਡੀ ਨੂੰ ਦੇਖ ਕੇ ਉਕਤ ਨੌਜਵਾਨ ਘਬਰਾ ਗਿਆ ਅਤੇ ਬਚਣ ਲਈ ਤੁਰੰਤ ਖੱਬੇ ਹੱਥ ਪਿੰਡ ਉਦੇਕਰਨ ਵਾਲੇ ਪਾਸੇ ਨੂੰ ਮੁੜਨ ਲੱਗਾ।
ਪੁਲਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਸ਼ੱਕ ਦੇ ਅਧਾਰ 'ਤੇ ਉਸ ਨੂੰ ਰੋਕਿਆ ਅਤੇ ਜਦੋਂ ਕਾਨੂੰਨ ਮੁਤਾਬਕ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਦੇ ਕਬਜ਼ੇ ਵਿੱਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਸਹਾਇਕ ਸਬ-ਇੰਸਪੈਕਟਰ ਰਾਜਬੀਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਨਸ਼ੀਲੇ ਪਦਾਰਥ ਨੂੰ ਜ਼ਬਤ ਕਰਕੇ ਮੁਲਜ਼ਮ ਲਵਕਰਨ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ਾ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨਾ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ 'ਚ ਸ਼ਾਮਲ
NEXT STORY