ਫ਼ਤਹਿਗੜ੍ਹ ਸਾਹਿਬ (ਬਿਪਨ): ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਵਿਚ ਵੱਡੀ ਕਾਰਵਾਈ ਚੱਲ ਰਹੀ ਹੈ। ਅੱਜ ਫ਼ਤਹਿਗੜ੍ਹ ਸਾਹਿਬ ਵਿਚ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਗਈ। ਮੰਡੀ ਗੋਬਿੰਦਗੜ੍ਹ ਦੀ ਢੇਹਾ ਕਾਲੋਨੀ ਵਿਚ ਇਕ ਮਹਿਲਾ ਤਸਕਰ ਦਾ ਘਰ ਢਾਹ ਦਿੱਤਾ ਗਿਆ। ਐੱਸ.ਐੱਸ.ਪੀ. ਸ਼ੁਭਮ ਅੱਗਰਵਾਲ ਭਾਰੀ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਜੇ.ਸੀ.ਬੀ. ਦੀ ਮਦਦ ਨਾਲ ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ ਗਿਆ। ਇਸ ਜਾਇਦਾਦ 'ਤੇ ਕੁਝ ਦਿਨ ਪਹਿਲਾਂ ਨੋਟਿਸ ਲਗਾਇਆ ਗਿਆ ਸੀ ਅਤੇ ਸਬੰਧਤ ਜਾਇਦਾਦ ਮਾਲਕ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਸੀ। ਪਰ ਜਦੋਂ ਉਹ ਕੋਈ ਰਿਕਾਰਡ ਪੇਸ਼ ਨਹੀਂ ਕਰ ਸਕਿਆ, ਤਾਂ ਪੁਲਸ ਅੱਜ ਜੇ.ਸੀ.ਬੀ. ਲੈ ਕੇ ਪਹੁੰਚੀ। ਨਗਰ ਕੌਂਸਲ ਪ੍ਰਸ਼ਾਸਨ ਦਾ ਵੀ ਇਸ ਵਿਚ ਸਹਿਯੋਗ ਰਿਹਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
6 ਨਸ਼ਾ ਤਸਕਰਾਂ ਦੀ ਜਾਇਦਾਦ ਦਾ ਖ਼ੁਲਾਸਾ
ਐੱਸ.ਐੱਸ.ਪੀ. ਸ਼ੁਭਮ ਅੱਗਰਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਕਾਰਜਕਾਰੀ ਅਧਿਕਾਰੀ ਤੋਂ ਇਕ ਪੱਤਰ ਮਿਲਿਆ ਸੀ, ਜਿਸ ਵਿਚ ਕਿਹਾ ਗਿਆ ਕਿ ਸਲੋਚਨਾ ਦੇਵੀ ਨਾਂ ਦੀ ਔਰਤ ਨੇ ਢੇਹਾ ਕਾਲੋਨੀ ਮੰਡੀ ਗੋਬਿੰਦਗੜ੍ਹ ਵਿਚ ਗੈਰ-ਕਾਨੂੰਨੀ ਉਸਾਰੀ ਕੀਤੀ ਹੈ। ਸਲੋਚਨਾ ਦੇਵੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਦਰਜ ਹਨ। ਇਸ ਤੋਂ ਬਾਅਦ ਪੁਲਸ ਨੇ ਕਾਰਵਾਈ ਕੀਤੀ। ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ ਗਿਆ। ਐੱਸ.ਐੱਸ.ਪੀ. ਨੇ ਕਿਹਾ ਕਿ ਪੁਲਸ ਕਾਨੂੰਨ ਅਨੁਸਾਰ ਸਹੀ ਕੰਮ ਕਰ ਰਹੀ ਹੈ। ਕਾਲੇ ਧਨ ਰਾਹੀਂ ਜਾਇਦਾਦਾਂ ਇਕੱਠੀਆਂ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਐੱਸ.ਐੱਸ.ਪੀ. ਨੇ ਦੱਸਿਆ ਕਿ ਹੁਣ ਤੱਕ 6 ਨਸ਼ਾ ਤਸਕਰਾਂ ਦੀ ਜਾਇਦਾਦ ਦਾ ਖ਼ੁਲਾਸਾ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਵੀ ਸਮੂਹਿਕ ਛੁੱਟੀ ਦਾ ਐਲਾਨ
'ਬਹੁਤ ਲੋਕ ਵੇਚਦੇ ਨੇ ਨਸ਼ਾ'
ਦੂਜੇ ਪਾਸੇ, ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ। ਮਕਾਨ ਮਾਲਕਣ ਨੇ ਕਿਹਾ ਕਿ ਉਹ 50 ਸਾਲਾਂ ਤੋਂ ਕਬਾੜ ਦਾ ਕੰਮ ਕਰ ਰਹੇ ਹਨ। ਆਂਢ-ਗੁਆਂਢ ਵਿਚ ਬਹੁਤ ਸਾਰੇ ਲੋਕ ਨਸ਼ੀਲੇ ਪਦਾਰਥ ਵੇਚਦੇ ਹਨ। ਉਨ੍ਹਾਂ ਦੇ ਘਰਾਂ ਦੇ ਬਾਹਰ ਨੋਟਿਸ ਵੀ ਚਿਪਕਾਏ ਗਏ ਸਨ। ਪਰ ਉਸ ਦਾ ਇਕੱਲਾ ਘਰ ਢਾਹ ਦਿੱਤਾ ਗਿਆ। ਉਸ ਨੇ ਕਿਹਾ ਕਿ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ ਅਜਿਹੀਆਂ ਤਸਵੀਰਾਂ, ਕਿ...
NEXT STORY