ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਨਸ਼ਾ ਵਿਰੋਧੀ ਮੁਹਿੰਮ ਤਹਿਤ ਮੁਸਤੈਦੀ ਦਿਖਾਉਂਦੇ ਹੋਏ ਪੁਲਸ ਪਾਰਟੀ ਵੱਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਇਲਾਕੇ ਵਿਚ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਜਾ ਰਹੇ ਸਨ। ਜਦੋਂ ਪੁਲਸ ਪਾਰਟੀ ਪਿੰਡ ਸੰਗੂਧੌਣ ਤੋਂ ਥੋੜ੍ਹਾ ਪਿੱਛੇ ਪਹੁੰਚੀ ਤਾਂ ਉੱਥੇ ਦੋ ਨੌਜਵਾਨ ਸ਼ੱਕੀ ਹਾਲਾਤ ਵਿਚ ਦਿਖਾਈ ਦਿੱਤੇ। ਇਹ ਨੌਜਵਾਨ ਉੱਥੇ ਇਕ ਪਲਾਸਟਿਕ ਦੇ ਲਿਫ਼ਾਫ਼ੇ ਦੀ ਫਰੋਲਾ-ਫਰਾਲੀ ਕਰ ਰਹੇ ਸਨ। ਪੁਲਸ ਨੂੰ ਦੇਖ ਕੇ ਘਬਰਾਏ ਨੌਜਵਾਨਾਂ 'ਤੇ ਸ਼ੱਕ ਹੋਣ 'ਤੇ ਪੁਲਸ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਕਾਬੂ ਕਰ ਲਿਆ।
ਕਾਬੂ ਕੀਤੇ ਗਏ ਨੌਜਵਾਨਾਂ ਦੀ ਮੌਕੇ 'ਤੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ (ਚਿੱਟਾ) ਅਤੇ 10,600 ਰੁਪਏ ਦੀ ਨਕਦੀ (ਜੋ ਕਿ ਨਸ਼ਾ ਵੇਚ ਕੇ ਇਕੱਠੀ ਕੀਤੀ ਡਰੱਗ ਮਨੀ ਹੋਣ ਦਾ ਸ਼ੱਕ ਹੈ) ਬਰਾਮਦ ਹੋਈ। ਪੁਲਮ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਅਤੇ ਨਕਦੀ ਨੂੰ ਕਬਜ਼ੇ ਵਿੱਚ ਲੈ ਕੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਹੁਣ ਇਨ੍ਹਾਂ ਨੌਜਵਾਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ।
ਘਨੌੜ ਜੱਟਾਂ ਵਿਖੇ ਰਜਵਾਹੇ ਦੀ ਹੌਦੀ ’ਚ ਪਾੜ ਪੈਣ ਕਾਰਨ ਫ਼ਸਲ ਹੋਈ ਤਬਾਹ
NEXT STORY