ਫਿਰੋਜ਼ਪੁਰ (ਸੰਨੀ ਚੋਪੜਾ): ਭਾਰਤ-ਪਾਕਿਸਤਾਨ ਬਾਰਡਰ ਰਾਹੀਂ ਡ੍ਰੋਨ ਜ਼ਰੀਏ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ਼ ਨੂੰ ਬੀ. ਐੱਸ. ਐੱਫ. ਤੇ ਐਂਟੀ ਨਾਰਕੋਟਿਕਸ ਟਾਸਕ ਫ਼ੋਰਸ (ਏ. ਐੱਨ.ਟੀ. ਐੱਫ.) ਫਿਰੋਜ਼ਪੁਰ ਰੇਂਜ ਨੇ ਸੰਯੁਕਤ ਕਾਰਵਾਈ ਦੌਰਾਨ ਨਾਕਾਮ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਗੁਪਤ ਸੂਚਨਾ ਦੇ ਅਧਾਰ 'ਤੇ ਚਲਾਏ ਗਏ ਆਪ੍ਰੇਸ਼ਨ ਵਿਚ ਟੀਮ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ 'ਚੋਂ 20 ਪੈਕੇਟ ਹੈਰੋਇਨ ਬਰਾਮਦ ਹੋਈ ਹੈ, ਜਿਸ ਦਾ ਕੁੱਲ ਵਜ਼ਨ ਤਕਰੀਬਨ 20 ਕਿੱਲੋ ਦੱਸਿਆ ਜਾ ਰਿਹਾ ਹੈ।
ਸੂਤਰਾਂ ਮੁਤਾਬਕ, ਸੁਰੱਖਿਆ ਏਜੰਸੀਆਂ ਨੂੰ ਸੂਚਨਾ ਮਿਲੀ ਸੀ ਕਿ ਸਰਹੱਦ ਪਾਰ ਤੋਂ ਡਰੋਨ ਜ਼ਰੀਏ ਹੈਰੋਇਨ ਦੀ ਵੱਡੀ ਖੇਪ ਭਾਰਤ ਭੇਜੀ ਜਾ ਸਕਦੀ ਹੈ। ਸੂਚਨਾ ਦੇ ਅਧਾਰ 'ਤੇ ਬੀ. ਐੱਸ. ਐੱਫ਼. ਤੇ ਏ. ਐੱਨ. ਟੀ. ਐੱਫ. ਫਿਰੋਜ਼ਪੁਰ ਰੇਂਜ ਦੀ ਟੀਮ ਨੇ ਸਾਂਝੇ ਤੌਰ 'ਤੇ ਇਲਾਕੇ ਵਿਚ ਸਰਚ ਆਪ੍ਰੇਸ਼ਨ ਚਲਾਇਆ।
ਆਪ੍ਰੇਸ਼ਨ ਦੌਰਾਨ ਟੀਮ ਨੇ ਦੋ ਸ਼ੱਕੀ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 20 ਪੈਕਟ ਬਰਾਮਦ ਕੀਤੇ ਗਏ। ਇਨ੍ਹਾਂ ਵਿਚ ਹੈਰੋਇਨ ਹੋਣ ਦੀ ਗੱਲ ਸਾਹਮਣੇ ਆਈ ਹੈ। ਸਾਰੇ ਪੈਕਟਾਂ ਦਾ ਕੁੱਲ ਵਜ਼ਨ ਤਕਰੀਬਨ 20 ਕਿੱਲੋ ਦੱਸਿਆ ਜਾ ਰਿਹਾ ਹੈ। ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ ਨਾਲ ਕਤਲ
NEXT STORY