ਝਬਾਲ (ਨਰਿੰਦਰ)- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਝਬਾਲ ਵਿਖੇ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ, ਜਦੋਂ ਨਸ਼ਿਆਂ ਦੇ ਕੇਸ ਵਿੱਚ ਲੋੜੀਂਦੇ ਵਿਅਕਤੀਆਂ ਦੇ ਘਰ ਛਾਪਾ ਮਾਰਨ ਗਈ ਪੁਲਸ ਪਾਰਟੀ 'ਤੇ ਕੇਸ ਵਿੱਚ ਲੋੜੀਂਦੇ ਵਿਅਕਤੀਆਂ ਵੱਲੋਂ ਹਮਲਾ ਕਰ ਕੇ ਇਕ ਹੌਲਦਾਰ ਸਮੇਤ ਦੋ ਪੁਲਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਝਬਾਲ ਪੁਖਤਾ ਪਿੰਡ ਦੇ ਦੋ ਨੌਜਵਾਨ, ਜੋ ਕਿ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਤੇ ਉਨ੍ਹਾਂ 'ਤੇ ਇਸ ਸਬੰਧੀ ਕੇਸ ਦਰਜ ਹਨ। ਉਕਤ ਵਿਅਕਤੀ ਪੁਲਸ ਨੂੰ ਲੋੜੀਂਦੇ ਸੀ, ਜਿਸ ਕਾਰਨ ਉਨ੍ਹਾਂ ਦੇ ਘਰ ਪੁਲਸ ਨੇ ਰੇਡ ਮਾਰੀ ਸੀ। ਇਸ ਦੌਰਾਨ ਉਨ੍ਹਾਂ ਸਰੰਡਰ ਕਰਨ ਦੀ ਬਜਾਏ ਆਪਣੇ ਪਰਿਵਾਰ ਨਾਲ ਮਿਲ ਕੇ ਪੁਲਸ ਪਾਰਟੀ 'ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ- ਪਹਿਲਾਂ DJ 'ਤੇ ਇਕੱਠਿਆਂ ਪਾਇਆ ਭੰਗੜਾ, ਫ਼ਿਰ ਪਿਓ-ਪੁੱਤ ਨੇ ਕਰ'ਤਾ ਨੌਜਵਾਨ ਦਾ ਕਤਲ
ਇਸ ਹਮਲੇ ਦੌਰਾਨ ਹੌਲਦਾਰ ਮਨਬੀਰ ਸਿੰਘ ਅਤੇ ਹੋਮ ਗਾਰਡ ਜਵਾਨ ਗੁਰਵਿੰਦਰ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਦੋਂ ਥਾਣਾ ਮੁਖੀ ਇੰਸਪੇਕਟਰ ਪਰਮਜੀਤ ਸਿੰਘ ਵਿਰਦੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਸ ਪਾਰਟੀ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਦੀ ਨਵੀਂ ਚੁਣੀ ਪੰਚਾਇਤ ਨੇ ਚੁੱਕਿਆ ਨਿਵੇਕਲਾ ਕਦਮ ; ਬਾਕੀ ਪਿੰਡਾਂ ਲਈ ਵੀ ਪੇਸ਼ ਕੀਤੀ ਮਿਸਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਪਿੰਡ ਦੀ ਨਵੀਂ ਚੁਣੀ ਪੰਚਾਇਤ ਨੇ ਚੁੱਕਿਆ ਨਿਵੇਕਲਾ ਕਦਮ ; ਬਾਕੀ ਪਿੰਡਾਂ ਲਈ ਵੀ ਪੇਸ਼ ਕੀਤੀ ਮਿਸਾਲ
NEXT STORY