ਸੰਗਰੂਰ, (ਵਿਵੇਕ ਸਿੰਧਵਾਨੀ,ਰਵੀ)– ਪੁਲਸ ਨੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ. ਐੱਸ. ਪੀ. ਅਹਿਮਦਗੜ੍ਹ ਪਲਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਥਾਣਾ ਸਿਟੀ ਅਹਿਮਦਗੜ੍ਹ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਗਸ਼ਤ ਦੌਰਾਨ ਸਿਟੀ ਏਰੀਆ ਜੁਗੇੜਾ ਚੁੰਗੀ ਵਿਖੇ ਪੁਲਸ ਪਾਰਟੀ ਦੀ ਮਦਦ ਨਾਲ ਦੋਸ਼ੀ ਕੁਲਦੀਪ ਸਿੰਘ ਉਰਫ ਦੀਪੀ ਪੁੱਤਰ ਗੁਰਬਖਸ਼ ਸਿੰਘ ਵਾਸੀ ਧੂਰਕੋਟ ਵਾਸੀ ਜੋਧਾਂ ਕੋਲੋਂ 18 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ।
ਥਾਣਾ ਸਦਰ ਸੁਨਾਮ ਦੇ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਗਸ਼ਤ ਦੌਰਾਨ ਸਮੇਤ ਪੁਲਸ ਪਾਰਟੀ ਪਿੰਡ ਚੱਠੇ ਨਕਟੇ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਚਮਕੌਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸੇਖਾ ਜ਼ਿਲਾ ਬਰਨਾਲਾ ਅਤੇ ਹਰਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੂਲੋਵਾਲ ਆਪਣੀ ਕਾਰ 'ਤੇ ਜਾਅਲੀ ਨੰਬਰ ਲਾ ਕੇ ਉਸ 'ਚ ਹਰਿਆਣਾ ਤੋਂ ਸ਼ਰਾਬ ਠੇਕਾ ਲਿਆ ਕੇ ਪਿੰਡ ਖੇੜੀ ਗੱਗੜਪੁਰ ਆਦਿ 'ਚ ਵੇਚਦੇ ਹਨ, ਜੇਕਰ ਹੁਣੇ ਪ੍ਰਧਾਨ ਦੇ ਢਾਬੇ ਬਾਹੱਦ ਪਿੰਡ ਕੁਲਾਰ ਖੁਰਦ ਮੇਨ ਸੜਕ ਪਾਤੜਾਂ ਤੋਂ ਸੰਗਰੂਰ ਰੋਡ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਦੋਸ਼ੀਆਂ ਤੋਂ ਭਾਰੀ ਮਾਤਰਾ 'ਚ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀ ਜਾ ਸਕਦੀ ਹੈ। ਸੂਚਨਾ ਦੇ ਆਧਾਰ 'ਤੇ ਉਕਤ ਦੋਸ਼ੀਆਂ ਤੋਂ 540 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ।
ਜੇਲ ਪੋਸਟ ਚੋਟੀਆਂ ਦੇ ਥਾਣੇਦਾਰ ਗਸ਼ਤ ਦੌਰਾਨ ਬੱਸ ਅੱਡਾ ਪਿੰਡ ਚੋਟੀਆਂ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਜਗਸੀਰ ਸਿੰਘ ਉਰਫ ਜੱਗਾ ਪੁੱਤਰ ਗੁਰਦੇਵ ਸਿੰਘ ਵਾਸੀ ਚੋਟੀਆਂ ਜੋ ਭੁੱਕੀ ਅਤੇ ਹਰਿਆਣਾ ਦੀ ਸ਼ਰਾਬ ਵੇਚਣ ਦਾ ਆਦੀ ਹੈ। ਸੂਚਨਾ ਦੇ ਆਧਾਰ 'ਤੇ ਉਕਤ ਦੋਸ਼ੀ ਤੋਂ 12 ਕਿਲੋ ਭੁੱਕੀ ਤੇ 24 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ।
ਥਾਣਾ ਖਨੌਰੀ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ਆਰ. ਡੀ. 460 ਖਨੌਰੀ ਮੌਜੂਦ ਸੀ ਤਾਂ ਬਿਨਾਂ ਨੰਬਰੀ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਚੈੱਕ ਕਰਨ 'ਤੇ ਉਸ 'ਚੋਂ 64 ਕਿਲੋ ਭੁੱਕੀ ਬਰਾਮਦ ਕਰਦਿਆਂ ਦੋਸ਼ੀ ਅਮਿਤ ਕੁਮਾਰ ਉਰਫ ਮੀਤਾ ਪੁੱਤਰ ਮੀਆਂ ਸਿੰਘ ਵਾਸੀ ਫਰੈਨ ਖੁਰਦ ਥਾਣਾ ਸਦਰ ਨਰਵਾਣਾ ਹਾਲ ਆਬਾਦ ਸ਼ੁਦਕੈਨ ਕਲਾਂ ਨੇੜੇ ਨਰਵਾਣਾ ਜ਼ਿਲਾ ਹਰਿਆਣਾ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
NEXT STORY