ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)– ਵੱਖ-ਵੱਖ ਕੇਸਾਂ 'ਚ ਸੰਗਰੂਰ ਪੁਲਸ ਨੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਹੌਲਦਾਰ ਚਮਕੌਰ ਸਿੰਘ ਨੇ ਸਮੇਤ ਪੁਲਸ ਪਾਰਟੀ ਪੁਲ ਸੂਆ ਉਭਾਵਾਲ ਰੋਡ ਸੰਗਰੂਰ ਵਿਖੇ ਨਾਕਾ ਲਾਇਆ ਹੋਇਆ ਸੀ ਤਾਂ ਉਪਲੀ ਵੱਲੋਂ ਸੂਏ ਦੀ ਪਟੜੀ 'ਤੇ ਇਕ ਨੌਜਵਾਨ ਸਕੂਟਰੀ 'ਤੇ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਜਿਸ ਨੂੰ ਪੁਲਸ ਨੇ ਕਾਬੂ ਕਰ ਕੇ ਉਸ ਕੋਲੋਂ 31 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਥਾਣਾ ਸ਼ੇਰਪੁਰ ਦੇ ਹੌਲਦਾਰ ਹਰਭਜਨ ਸਿੰਘ ਨੇ ਸਮੇਤ ਪੁਲਸ ਪਾਰਟੀ ਸੁਨੀਤਾ ਰਾਣੀ ਪਤਨੀ ਸੁਖਵਿੰਦਰ ਸਿੰਘ ਉਰਫ ਸੁੱਖੀ ਵਾਸੀ ਪੱਤੀ ਖਲੀਲ ਸ਼ੇਰਪੁਰ ਨੂੰ ਕਾਬੂ ਕਰ ਕੇ ਉਸ ਕੋਲੋਂ 18 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀਆਂ।
ਥਾਣਾ ਲੌਂਗੋਵਾਲ ਦੇ ਹੌਲਦਾਰ ਹਰਮੇਸ਼ ਸਿੰਘ ਨੇ ਸਮੇਤ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ 'ਚ ਪੁਲ ਡਰੇਨ ਭੰਮਾਬੱਦੀ ਲਿੰਕ ਰੋਡ ਬਾਹੱਦ ਪਿੰਡ ਬਡਰੁੱਖਾਂ 'ਚ ਨਾਕਾ ਲਾਇਆ ਹੋਇਆ ਸੀ ਤਾਂ ਭੰਮਾਬੱਦੀ ਵੱਲੋਂ ਕਰਮਜੀਤ ਸਿੰਘ ਕੰਮਾ ਪੁੱਤਰ ਪ੍ਰੀਤਮ ਸਿੰਘ ਵਾਸੀ ਬਡਰੁੱਖਾਂ ਨੂੰ ਕਾਬੂ ਕਰ ਕੇ 18 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਸਮੇਤ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਨਾਕਾ ਲਾਇਆ ਹੋਇਆ ਸੀ ਤਾਂ ਇਕ ਵਿਅਕਤੀ ਕੇਨੀ ਪਲਾਸਟਿਕ ਦੀ ਫੜੀ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਸ ਪਾਰਟੀ ਨੇ ਕਾਬੂ ਕਰ ਕੇ ਉਸ ਕੋਲੋਂ 12 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਰਵੀ ਕੁਮਾਰ ਉਰਫ ਗੋਗਲੀ ਪੁੱਤਰ ਪਵਨ ਕੁਮਾਰ ਵਾਸੀ ਵਾਰਡ ਨੰ. 11 ਲਹਿਰਾ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਲਹਿਰਾ ਦੇ ਹੌਲਦਾਰ ਸੀਤਾ ਰਾਮ ਨੇ ਸਮੇਤ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ 'ਚ ਨਾਕਾ ਲਾਇਆ ਹੋਇਆ ਸੀ ਤਾਂ ਇਕ ਵਿਅਕਤੀ ਕੇਨੀ ਪਲਾਸਟਿਕ ਦੀ ਫੜੀ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ, ਜਿਸ ਨੂੰ ਕਾਬੂ ਕਰ ਕੇ ਉਸ ਕੋਲੋਂ 11 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਨ ਉਪਰੰਤ ਜੀਵਨ ਕੁਮਾਰ ਉਰਫ ਬੰਸੀ ਪੁੱਤਰ ਪਵਨ ਕੁਮਾਰ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਮੂਨਕ ਦੇ ਹੌਲਦਾਰ ਰਾਹੁਲ ਕੁਮਾਰ ਨੇ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਬਾਹੱਦ ਮੂਨਕ ਤੋਂ ਦੋਸ਼ੀ ਸੋਹਣ ਸਿੰਘ ਪੁੱਤਰ ਭਾਗ ਸਿੰਘ ਵਾਸੀ ਬਲਵਾੜ ਖੁਰਦ ਹਾਲ ਆਬਾਦ ਸੁਨਾਮੀ ਗੇਟ ਸ਼ੇਖੂਪੁਰਾ ਸੰਗਰੂਰ ਨੂੰ ਕਾਬੂ ਕਰ ਕੇ ਉਸ ਕੋਲੋਂ 24 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚੋਰੀ ਦੇ ਸਾਮਾਨ ਸਮੇਤ 4 ਕਾਬੂ
NEXT STORY