ਤਰਨਤਾਰਨ, (ਰਾਜੂ, ਭਾਟੀਆ, ਰਾਜੀਵ)- ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ ਵਿਚ ਛਾਪੇਮਾਰੀ ਕਰ ਕੇ ਨਸ਼ੇ ਵਾਲੇ ਪਦਾਰਥਾਂ ਸਮੇਤ 9 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਪੁਲ ਡਰੇਨ ਨੇਡ਼ੇ ਹਰੀ ਰਾਮ ਸ਼ੈਲਰ ਤਰਨਤਾਰਨ ਵਿਖੇ ਮੌਜੂਦ ਸੀ ਕਿ ਦੀਪਕ ਕੁਮਾਰ ਪੁੱਤਰ ਹੰਸ ਰਾਜ ਵਾਸੀ ਚੌਕ ਭਾਨ ਸਿੰਘ ਨੂਰਦੀ ਬਾਜ਼ਾਰ ਤਰਨਤਾਰਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਥਾਣਾ ਝਬਾਲ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਡਰੇਨ ਮਾਣੇਕੇ ਮੌਜੂਦ ਸੀ ਕਿ ਕੁਲਵੰਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਮੱਲੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 30 ਗ੍ਰਾਮ ਹੈਰੋਇਨ, 775 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਥਾਣਾ ਸਿਟੀ ਤਰਨਤਾਰਨ ਦੇ ਮੁੱਖ ਸਿਪਾਹੀ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਮੌਜੂਦ ਸਨ ਕਿ ਸਰਵਣ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਗਲੀ ਐਨਕਾਂ ਵਾਲੀ ਕਾਜੀਕੋਟ ਰੋਡ ਤਰਨਤਾਰਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ ਚਿੱਟੇ ਰੰਗ ਦੀ ਐਕਟਿਵਾ ਸਮੇਤ ਕੈਨ ਪਲਾਸਟਿਕ ’ਚ 74250 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਜਦ ਟੀ ਪੁਆਇੰਟ ਝੁੱਗੀਆਂ ਕਾਲੂ ਮੌਜੂਦ ਸੀ ਕਿ ਗੁਰਸ਼ਰਨ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਰਵਾਲਾ ਹਾਲ ਖਾਲਡ਼ਾ ਰੋਡ ਹਰੀਕੇ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 325 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਮੁਹੱਲਾ ਨਾਨਕਸਰ ਤਰਨਤਾਰਨ ਮੌਜੂਦ ਸੀ ਕਿ ਮਨਿੰਦਰ ਸਿੰਘ ਪੁੱਤਰ ਉਂਕਾਰ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨਤਾਰਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਪੁਲ ਸੂਆ ਘਰਿਆਲੀ ਰਾਡ਼ੇਵਾਲੀ ਮੌਜੂਦ ਸੀ ਕਿ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਸੋਹਣ ਸਿੰਘ ਵਾਸੀ ਘਰਿਆਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 260 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਪੁਲ ਸੂਆ ਬਾਹੱਦ ਸੁਰਸਿੰਘ ਮੌਜੂਦ ਸੀ ਕਿ ਤਿੰਨ ਨੌਜਵਾਨ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਨੰਬਰੀ ਪੀ. ਬੀ. 02. ਸੀ. ਡੀ. 6392 ’ਤੇ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 700 ਨਸ਼ੇ ਵਾਲੇ ਕੈਪਸੂਲ, 500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਫਡ਼ੇ ਗਏ ਦੋਸ਼ੀਆਂ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਧੁੰਨ, ਗੁਰਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਸੁਰਸਿੰਘ ਤੇ ਸੁਖਦੇਵ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਸੁਰਸਿੰਘ ਵਜੋਂ ਹੋਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰ ਕਰ ਦਿੱਤੀ ਹੈ।
ਟੈਕਸ ਚੋਰੀ ਦੀ ਨਵੀਂ ਯੋਜਨਾ ਸੈੱਲ ਵਿਭਾਗ ਵਲੋਂ ਨਾਕਾਮ ਬਿਲਿੰਗ ਅੰਮ੍ਰਿਤਸਰ ਦੀ, ਡਲਿਵਰੀ ਨੌਸ਼ਹਿਰਾ ’ਚ
NEXT STORY