ਫਿਰੋਜ਼ਪੁਰ (ਸੰਨੀ ਚੋਪੜਾ) : ਸਿਆਣੇ ਕਹਿੰਦੇ ਹਨ ਕਿ ਜਦ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਫਿਰ ਉਸ ਖੇਤ ਦਾ ਤਾਂ ਰੱਬ ਹੀ ਰਾਖਾ ਹੈ। ਇਹ ਕਹਾਵਤ ਢੁੱਕ ਰਹੀ ਹੈ ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਡਾਕਟਰ ਸ਼ਸ਼ੀ ਭੂਸ਼ਣ 'ਤੇ, ਜੋ ਕੈਦੀਆਂ ਦੇ ਇਲਾਜ ਦੇ ਨਾਲ-ਨਾਲ ਨਸ਼ਾ ਸਪਲਾਈ ਕਰਨ ਦਾ ਵੀ ਕੰਮ ਕਰ ਰਿਹਾ ਸੀ, ਜਿਸ ਨੂੰ ਅੱਜ ਐੱਸ.ਟੀ.ਐੱਫ. ਫਿਰੋਜ਼ਪੁਰ ਵੱਲੋਂ ਨਸ਼ੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ, 7 ਸਾਲਾਂ ਬਾਅਦ ਵੀ ਭੇਜੇ ਜਾ ਰਹੇ ਸੰਮਨ : ਕੁੰਵਰ ਵਿਜੈ ਪ੍ਰਤਾਪ
ਅੱਜ ਫਿਰੋਜ਼ਪੁਰ 'ਚ ਐੱਸ.ਟੀ.ਐੱਫ. ਦੇ ਏ.ਆਈ.ਜੀ. ਸੰਦੀਪ ਸ਼ਰਮਾ ਵੱਲੋਂ ਇਕ ਅਹਿਮ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਡਾ. ਸ਼ਸ਼ੀ ਭੂਸ਼ਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਸੀ, ਜਿਸ ਨੂੰ ਅੱਜ ਉਨ੍ਹਾਂ ਨੇ ਗ੍ਰਿਫ਼ਤਾਰ ਕੀਤਾ ਹੈ। ਡਾ. ਭੂਸ਼ਣ ਕੈਦੀਆਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਾ ਸਪਲਾਈ ਵੀ ਕਰਦਾ ਸੀ, ਜਦੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਸ ਦੇ ਕੋਲੋਂ 8 ਗ੍ਰਾਮ ਹੈਰੋਇਨ, 14 ਲਾਈਟਰ, ਵਰਤਿਆ ਹੋਇਆ ਸਿਲਵਰ ਪੇਪਰ ਤੇ ਕੁਝ ਸੜੇ ਹੋਏ ਨੋਟ ਬਰਾਮਦ ਹੋਏ।
ਇਹ ਵੀ ਪੜ੍ਹੋ : ਸਿੱਖ ਕੌਮ ਨੂੰ ਨਸ਼ਿਆਂ ਨਾਲ ਮੁਕਾਉਣ ਦੀਆਂ ਹੋ ਰਹੀਆਂ ਸਾਜ਼ਿਸ਼ਾਂ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਡਾ. ਸ਼ਸ਼ੀ ਭੂਸ਼ਣ ਖੁਦ ਵੀ ਨਸ਼ੇ ਕਰਨ ਦਾ ਆਦੀ ਸੀ। ਉਸ ਵੱਲੋਂ ਅਰਸ਼ਦੀਪ ਉਰਫ ਅਰਸ਼ੀ, ਗੈਂਗਸਟਰ ਸੰਨੀ ਪ੍ਰਭਾਕਰ ਤੇ ਮਾਮਾ ਨਾਂ ਦੇ ਕੈਦੀਆਂ ਰਾਹੀਂ ਜੇਲ੍ਹ ਦੇ ਅੰਦਰ ਬੰਦੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ। ਇਸ ਵੱਲੋਂ ਜੇਲ੍ਹ ਵਿੱਚ ਬੰਦੀਆਂ ਨੂੰ ਨਸ਼ਾ ਸਪਲਾਈ ਕਰਨ ਦਾ ਬਹੁਤ ਵੱਡਾ ਰੈਕੇਟ ਚਲਾਇਆ ਜਾ ਰਿਹਾ ਸੀ, ਜਿਸ ਨੂੰ ਕੱਲ੍ਹ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਪੰਜਾਬ ਸਰਕਾਰ ਐਸੋਚੈਮ ਨਾਲ ਮਿਲ ਕੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਅਨਮੋਲ ਗਗਨ ਮਾਨ
NEXT STORY