ਗੁਰਦਾਸਪੁਰ- ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਿਸ 'ਚ ਪੁਲਸ ਨੇ ਨਸ਼ਾ ਤਸਕਰੀ 'ਚ ਸ਼ਾਮਲ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਦੱਸ ਦੇਈਏ ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਡੀ. ਜੀ. ਪੀ ਨੇ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਅਤੇ ਪੰਜਾਬ ਪੁਲਸ ਵੱਲੋਂ ਸਾਂਝੇ ਤੌਰ 'ਤੇ ਚਲਾਈ ਗਈ ਮੁਹਿੰਮ ਦੌਰਾਨ ਬਲਵਿੰਦਰ ਸਿੰਘ ਉਰਫ ਬਿੱਲਾ ਨੂੰ ਗੁਰਦਾਸਪੁਰ ਸ਼ਹਿਰ ਦੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਨੂੰ ਨਜ਼ਰਬੰਦੀ ਦੇ ਹੁਕਮ ਐੱਨ. ਡੀ. ਪੀ. ਐੱਸ. ਐਕਟ (ਪੀ. ਆਈ. ਟੀ. ਐੱਨ. ਡੀ. ਪੀ. ਐੱਸ) ਦੀ ਧਾਰਾ 3(1) ਦੇ ਤਹਿਤ ਦਿੱਤੇ ਜਾ ਰਹੇ ਹਨ ਅਤੇ ਨਜ਼ਰਬੰਦੀ ਦੀ ਮਿਆਦ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ
ਡੀ. ਜੀ. ਪੀ. ਨੇ ਦੱਸਿਆ ਕਿ ਬਿੱਲਾ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਦਸ ਤੋਂ ਵੱਧ ਕੇਸ ਦਰਜ ਹਨ, ਜੋ ਇਸ ਸਮੇਂ ਜ਼ਮਾਨਤ ’ਤੇ ਸੀ। ਉਹ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਵਿੱਚ ਸ਼ਾਮਲ ਹੈ। ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਤਾ ਚਿੰਤਪੂਰਨੀ ਮੇਲੇ ਤੋਂ ਭਰਾ ਨੂੰ ਲੈਣ ਗਿਆ ਸੀ ਵਿਅਕਤੀ, ਭਿਆਨਕ ਹਾਦਸੇ 'ਚ ਦੋਹਾਂ ਦੀ ਨਿਕਲੀ ਜਾਨ
NEXT STORY