ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੇ ਨਾਲ ਪੁਲਸ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਵਿਖੇ ਇਕ ਨਸ਼ਾ ਤਸਕਰ ਦਾ ਘਰ ਪੁਲਸ ਵੱਲੋਂ ਸੀਲ ਕਰ ਦਿੱਤਾ ਗਿਆ। ਫਤਿਹ ਸਿੰਘ ਬਰਾੜ ਡੀ.ਐੱਸ.ਪੀ(ਮਲੋਟ) ਵੱਲੋਂ ਮੰਡੀ ਲੱਖੇਵਾਲੀ ਦੇ ਪਿੰਡ ਮਦਰੱਸਾ ਦੇ ਸਰਬਜੀਤ ਸਿੰਘ ਉਰਫ ਗੱਗੂ ਪੁੱਤਰ ਚੰਨਾ ਸਿੰਘ ਦੇ ਘਰ ਦੇ ਬਾਹਰ ਘਰ ਨੂੰ ਸੀਲ ਕਰਨ ਸਬੰਧੀ ਨੋਟਿਸ ਲਾਇਆ ਗਿਆ। ਇਸ ਮੌਕੇ ਡੀ. ਐੱਸ. ਪੀ ਮਲੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਪੰਜਾਬ ਪੁਲਸ ਵੱਲੋ ਨਸ਼ਿਆਂ ਖ਼ਿਲਾਫ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਜਿਸ ਤਹਿਤ ਜਿਹੜੇ ਬਦਨਾਮ ਵਿਅਕਤੀ ਹਨ ਜੋ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ ਜਾਂ ਜਿਨ੍ਹਾਂ ਤੋਂ ਵੱਡੀ ਮਾਤਰਾ ਵਿਚ ਨਸ਼ੇ ਫੜ੍ਹੇ ਗਏ ਅਤੇ ਉਨਾਂ ਤੇ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਦੀਆਂ ਜਾਇਦਾਦਾਂ ਦੇ ਕਾਗਜ਼ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਨੂੰ ਭੇਜ ਕੇ ਉਸ ਪ੍ਰਾਪਰਟੀ ਨੂੰ ਸੀਲ ਕਰਵਾਇਆ ਜਾ ਰਿਹਾ ਹੈ।
ਇਸੇ ਤਹਿਤ ਹੀ ਪਿੰਡ ਮਦਰੱਸਾ ਦੇ ਸਰਬਜੀਤ ਸਿੰਘ ਉਰਫ ਗੱਗੂ ਪੁੱਤਰ ਚੰਨਾ ਸਿੰਘ ਤੋਂ ਭਾਰੀ ਮਾਤਰਾਂ ਵਿਚ ਨਸ਼ੀਲੀਆਂ ਗੋਲੀਆਂ ਅਤੇ ਹੋਰ ਨਸ਼ੇ ਮਿਲਣ ’ਤੇ ਉਸ ਖ਼ਿਲਾਫ ਮੁਕੱਦਮਾ ਦਰਜ ਕਰਕੇ ਜਿਸ ਦੇ ਘਰ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਦੇ ਤਹਿਤ ਸੀਲ ਕੀਤਾ ਗਿਆ ਹੈ। ਘਰ ਦੇ ਬਾਹਰ ਬਕਾਇਦਾ ਨੋਟਿਸ ਲਗਾਇਆ ਹੈ, ਹੁਣ ਉਹ ਇਹ ਘਰ ਨਹੀਂ ਵੇਚ ਸਕੇਗਾ। ਜਿਸ ਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗੁਰਦੁਆਰਾ ਟਾਹਲਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਮੌਤ
NEXT STORY