ਜਲੰਧਰ/ਫਾਜ਼ਿਲਕਾ (ਵੈੱਬ ਡੈਸਕ)- ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਲਗਾਤਾਰ ਜਾਰੀ ਹੈ। ਅੱਜ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਪੰਜਾਬ ਪੁਲਸ ਨੇ ਹਾਸਲ ਕੀਤੀ ਹੈ। ਫਾਜ਼ਿਲਕਾ ਪੁਲਸ ਅਤੇ ਬੀ.ਐੱਸ.ਐੱਫ਼ ਨੇ ਇਕ ਸਾਂਝੇ ਆਪਰੇਸ਼ਨ ਦੌਰਾਨ ਇਕ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।
ਇਸ ਦੌਰਾਨ 5.47 ਕਿਲੋਗ੍ਰਾਮ ਸ਼ੁੱਧ ਗ੍ਰੇਡ ਹੈਰੋਇਨ, 1.7 ਲੱਖ ਰੁਪਏ ਦੀ ਡਰੱਗ ਮਨੀ, 40 ਕਾਰਤੂਸਾਂ ਸਮੇਤ 7 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਸਮੱਗਲਰ ਦੇ ਸਪੰਰਕ ਵਿਚ ਸਨ। ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਆਪ੍ਰੇਸ਼ਨ ਬਲੂ ਸਟਾਰ ਨੂੰ ਲੈ ਕੇ ਰਾਹੁਲ ਗਾਂਧੀ ਮੁਆਫ਼ੀ ਕਿਉਂ ਨਹੀਂ ਮੰਗ ਰਹੇ : ਤਰੁਣ ਚੁੱਘ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਜੇਕਰ ਅਡਾਨੀ ਅਤੇ ਅੰਬਾਨੀ ਨੇ ਟੈਂਪੂ ਭਰ ਕੇ ਕਾਂਗਰਸ ਨੂੰ ਭੇਜਿਆ ਹੈ ਕਾਲਾ ਧਨ ਤਾਂ ED ਅਤੇ CBI ਕੀ ਕਰ ਰਹੀਆਂ ਹਨ'
NEXT STORY