ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ। ਪੰਜਾਬ ਪੁਲਸ ਨੇ ਇਕ ਵਿਅਕਤੀ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਅਮਰੀਕਾ ਆਧਾਰਿਤ ਤਸਕਰ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ ਗੌਰਵ ਯਾਦਵ ਨੇ ਦਿੱਤੀ।
ਪੰਜਾਬ ਸਰਕਾਰ ਦਾ ਵੱਡਾ ਐਲਾਨ: ਹਰੇਕ ਲੋੜਵੰਦ ਪਰਿਵਾਰ ਦਾ ਬਣੇਗਾ ਨੀਲਾ ਕਾਰਡ, ਨਵਾਂ ਪੋਰਟਲ ਹੋਵੇਗਾ ਲਾਂਚ
ਜ਼ਿਕਰਯੋਗ ਹੈ ਕਿ ਸਰਵਣ ਸਿੰਘ ਜਿਸ ਦੀ ਗ੍ਰਿਫਤਾਰੀ 'ਤੇ 2 ਲੱਖ ਰੁਪਏ ਦਾ ਇਨਾਮ ਹੈ, ਨਾਮੀ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਹੈ ਅਤੇ 532 ਕਿਲੋ ਹੈਰੋਇਨ ਦੇ ਮਾਮਲੇ 'ਚ ਲੋੜੀਂਦਾ ਹੈ। ਜ਼ਿਕਰਯੋਗ ਹੈ ਕਿ ਰਣਜੀਤ ਉਰਫ ਚੀਤਾ ਨੂੰ ਵੀ 532 ਕਿਲੋ ਹੈਰੋਇਨ ਦੇ ਮਾਮਲੇ 'ਚ ਮਈ 2020 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਰਣਜੀਤ ਚੀਤਾ ਜੁਲਾਈ 2019 ਵਿੱਚ ਆਈਸੀਪੀ ਅਟਾਰੀ ਵਿਖੇ ਕਸਟਮ ਵਿਭਾਗ ਦੁਆਰਾ ਜ਼ਬਤ ਕੀਤੀ ਗਈ ਹੈਰੋਇਨ ਦੇ 532 ਪੈਕੇਟ ਦੀ ਤਸਕਰੀ ਦਾ ਮਾਸਟਰਮਾਈਂਡ ਸੀ ਅਤੇ ਜਿਸ ਦੀ ਐੱਨਆਈਏ ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਫੜੇ ਗਏ ਨਸ਼ਾ ਤਸਕਰ ਦੀ ਪਛਾਣ ਅੰਮ੍ਰਿਤਸਰ ਦੇ ਨਰਾਇਣਗੜ੍ਹ ਦੇ ਵਾਸੀ ਰਾਹੁਲ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਉਸ ਦੀ ਹੌਂਡਾ ਅਮੇਜ਼ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਜਾਣਕਾਰੀ ਮਿਲਣ ਉਪਰੰਤ ਸਰਵਣ ਸਿੰਘ ਦੇ ਸਾਥੀਆਂ ਨੇ ਡਰੋਨ ਰਾਹੀਂ ਸੁੱਟੀ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਨੂੰ ਕਿਸੇ ਹੋਰ ਵਿਅਕਤੀ ਨੂੰ ਪਹੁੰਚਾਉਣ ਜਾ ਰਹੇ ਹਨ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਸ਼ਹਿਰ ਦੇ ਖੇਤਰ ਵਿੱਚ ਇਕ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਅਤੇ ਦੋਸ਼ੀ ਰਾਹੁਲ ਨੂੰ ਉਸ ਦੀ ਹੌਂਡਾ ਅਮੇਜ਼ ਕਾਰ ਵਿੱਚੋਂ 12 ਪੈਕੇਟ ਹੈਰੋਇਨ, ਜਿਹਨਾਂ ਦਾ ਵਜ਼ਨ 1-1 ਕਿਲੋ ਹੈ, ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, ਗਾਹਕਾਂ ਨੂੰ ਭਰਮਾਉਣ ਲਈ ਵਿਦੇਸ਼ੋਂ ਮੰਗਵਾਈਆਂ ਕੁੜੀਆਂ
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਵਿਅਕਤੀ ਸਿੱਧੇ ਤੌਰ 'ਤੇ ਅਮਰੀਕਾ ਆਧਾਰਿਤ ਤਸਕਰ ਸਰਵਣ ਸਿੰਘ ਦੇ ਸੰਪਰਕ ਵਿੱਚ ਸੀ ਅਤੇ ਪਾਕਿਸਤਾਨ ਤੋਂ ਹੈਰੋਇਨ ਤਸਕਰੀ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦਾ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐੱਸ. ਐੱਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮਾਂ ਦੇ ਅਗਲੇ ਤੇ ਪਿਛਲੇ ਸਬੰਧਾਂ ਬਾਰੇ ਪਤਾ ਲਗਾਉਣ ਅਤੇ ਡਰੱਗ ਸਪਲਾਇਰਾਂ, ਡੀਲਰਾਂ ਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਨਿੱਕੀ ਜਿਹੀ ਗੱਲ ਨੇ ਧਾਰਿਆ ਖੂਨੀ ਰੂਪ, ਵੀਡੀਓ ’ਚ ਦੇਖੋ ਕਿਵੇਂ ਖੇਤਾਂ ’ਚ ਭਿੜੀਆਂ ਦੋ ਧਿਰਾਂ
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵੱਲੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਐੱਨ.ਡੀ.ਪੀ.ਐੱਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਅਧੀਨ ਪੁਲਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਨੰ. 44 ਕੇਸ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵਲੋਂ ਭਲਕੇ ਸੂਬੇ ਦੇ ਸੇਵਾ ਕੇਂਦਰਾਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
NEXT STORY