ਮੋਗਾ (ਗੋਪੀ ਰਾਊਕੇ) : ਮੋਗਾ ਦੇ ਪਿੰਡ ਦੌਲਤਪੁਰਾ ’ਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਜਿੱਥੇ ਚਿੱਟਾ ਵੇਚਣ ਵਾਲੇ ਨੌਜਵਾਨਾਂ ਨੂੰ ਨਸ਼ਾ ਵੇਚਣ ਤੋਂ ਰੋਕਣ ’ਤੇ ਚਿੱਟੇ ਦੇ ਸੌਦਾਗਰਾਂ ਨੇ ਦੋ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਬਾਅਦ ਵਿਚ ਸ਼ਰੇਆਮ ਅੰਨ੍ਹੇਵਾਹ ਗੋਲੀਆਂ ਵੀ ਚਲਾਈਆਂ। ਇਸ ਦੌਰਾਨ ਹਮਲਾਵਰਾਂ ਵਲੋਂ ਘਰਾਂ ਦੀ ਭੰਨਤੋੜ ਵੀ ਕੀਤੀ ਗਈ। ਇਸ ਵਾਰਦਾਤ ਦੌਰਾਨ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲਸ ਵਲੋਂ ਜ਼ਖਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਸਤਿਸੰਗ ਘਰ ’ਚ ਸੇਵਾਦਾਰਾਂ ਨਾਲ ਵਾਪਰਿਆ ਵੱਡਾ ਹਾਦਸਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ
ਹਸਪਤਾਲ ਵਿਚ ਦਾਖਲ ਵਿਸ਼ਾਲ ਅਤੇ ਗੁਰਪ੍ਰਤਾਪ ਨੇ ਦੱਸਿਆ ਕਿ ਉਹ ਪਿੰਡ ਵਿਚ ਕਿਸੇ ਦੁਕਾਨ ’ਤੇ ਗਏ ਸਨ ਅਤੇ ਉਥੇ ਕੁੱਝ ਪਿੰਡ ਦੇ ਅਤੇ ਕੁੱਝ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਉਹ ਨਸ਼ੇ ਵਿਚ ਸਨ ਅਤੇ ਪਹਿਲਾਂ ਵੀ ਨਸ਼ਾ ਵੇਚਣ ਦਾ ਧੰਦਾ ਕਰਦੇ ਸਨ, ਜਿਨ੍ਹਾਂ ’ਤੇ ਪਹਿਲਾਂ ਵੀ ਮਾਮਲਾ ਦਰਜ ਹੈ। ਉਧਰ ਪਿੰਡ ਦੀ ਪੰਚਾਇਤ ਦੇ ਮੈਂਬਰ ਵਿਸ਼ਾਲ ਦੇ ਪਿਤਾ ਦਰਸ਼ਨ ਸਿੰਘ ਨੇ ਵੀ ਇਨ੍ਹਾਂ ਨੂੰ ਕਈ ਵਾਰ ਨਸ਼ਾ ਵੇਚਣ ਤੋਂ ਰੋਕਿਆ ਸੀ। ਜ਼ਖਮੀ ਨੇ ਦੱਸਿਆ ਕਿ ਸਾਡੇ ’ਤੇ ਹਮਲਾ ਕਰਨ ਤੋਂ ਬਾਅਦ ਉਕਤ ਨੇ ਸਾਡੇ ਘਰਾਂ ’ਤੇ ਵੀ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈਆਂ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਕਾਤਲਾਂ ਦੀ ਪੁਲਸ ਨੂੰ ਵੰਗਾਰ, ਫੇਸਬੁੱਕ ’ਤੇ ਤਸਵੀਰ ਪਾ ਕੇ ਲਿਖੀਆਂ ਇਹ ਗੱਲਾਂ
ਉਧਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਮੌਕੇ ’ਤੇ ਜਾ ਕੇ ਹਾਲਾਤ ਦਾ ਜਾਇਜ਼ਾ ਲਿਆ ਹੈ। ਲੋਕਾਂ ਨੇ ਦੱਸਿਆ ਕਿ ਹਮਲਾਵਰਾਂ ਨੇ ਗੋਲ਼ੀਆਂ ਵੀ ਚਲਾਈਆਂ ਹਨ ਪਰ ਪੁਲਸ ਨੂੰ ਗੋਲ਼ੀਆਂ ਦੇ ਖੋਲ੍ਹ ਨਹੀਂ ਮਿਲੇ ਹਨ। ਫਿਲਹਾਲ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਜ਼ਖਮੀਆਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਇਕ ਹੋਰ ਵੱਡਾ ਖੁਲਾਸਾ, ਗੈਂਗਸਟਰ ਤੂਫਾਨ ਤੇ ਮਨੀ ਰੱਈਆ ਦਾ ਨਾਂ ਆਇਆ ਸਾਹਮਣੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਉਪ ਰਾਸ਼ਟਰਪਤੀ ਚੋਣ ਲਈ ਅਕਾਲੀ ਦਲ ਨੇ NDA ਦੇ ਜਗਦੀਪ ਧਨਖੜ ਨੂੰ ਦਿੱਤਾ ਸਮਰਥਨ
NEXT STORY