ਬਟਾਲਾ (ਬੇਰੀ) : ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਨਿਰਦੇਸ਼ਾਂ ਅਨੁਸਾਰ ਏ. ਐੱਸ. ਆਈ. ਕੈਲਾਸ਼ ਚੰਦਰ ਨੇ ਦੌਰਾਨੇ ਗਸ਼ਤ ਗੁਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਲਾਵੇ ਦੀ ਕੋਠੀ (ਬਟਾਲਾ) ਨੂੰ 190 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਨਰਜੀਤ ਸਿੰਘ ਨੇ ਦੌਰਾਨੇ ਗਸ਼ਤ ਸ਼ਾਮ ਬਿਹਾਰੀ ਪੁੱਤਰ ਬਾਲਕ ਰਾਮ ਵਾਸੀ ਯੂ. ਪੀ. ਹਾਲ ਵਾਸੀ ਮੁਰਗੀ ਮੁਹੱਲਾ ਗਲੀ ਨੰ. 6 ਬਟਾਲਾ ਨੂੰ 95 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਅਨੁਸਾਰ ਉਕਤ ਦੋਵਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਵੱਖ-ਵੱਖ ਮੁਕੱਦਮੇ ਥਾਣਾ ਸਿਵਲ ਲਾਈਨਜ਼ 'ਚ ਦਰਜ ਕਰ ਦਿੱਤੇ ਗਏ ਹਨ।
ਆੜ੍ਹਤੀਏ ਆਪਣੀਆਂ ਦੁਕਾਨਾਂ ਦੇ ਬਾਹਰ ਸੀ.ਸੀ.ਟੀ.ਵੀ. ਕੈਮਰੇ ਲਗਵਾਉਣ : ਐਸ . ਐੱਚ. ਓ.
NEXT STORY