ਕਪੂਰਥਲਾ (ਮਹਾਜਨ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਵਿਚ ਜੇਲ੍ਹ ਪੁਲਸ ਅਤੇ ਸੀ. ਆਰ. ਪੀ. ਐੱਫ਼. ਟੀਮਾਂ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ ਚੈਕਿੰਗ ਮੁਹਿੰਮ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ, ਮੋਬਾਇਲ ਫੋਨ ਅਤੇ ਬੈਟਰੀਆਂ ਬਰਾਮਦ ਕੀਤੀਆਂ ਗਈਆਂ। ਇਸ ਮਾਮਲੇ ਦੇ ਸਬੰਧ ਵਿਚ ਥਾਣਾ ਕੋਤਵਾਲੀ ’ਚ ਇਕ ਮੁਲਜ਼ਮ ਕੈਦੀ ਸਮੇਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਸੁਪਰਡੈਂਟ ਦੇ ਹੁਕਮਾਂ ’ਤੇ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਵਿਚ ਜੇਲ੍ਹ ਪੁਲਸ ਅਤੇ ਸੀ. ਆਰ. ਪੀ. ਐੱਫ਼. ਦੀ ਟੀਮ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ ਚੈਕਿੰਗ ਮੁਹਿੰਮ ਦੌਰਾਨ, ਜੇਲ੍ਹ ਵਿਚ ਬੰਦ ਸਾਰੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਬੈਰਕਾਂ ਦੀ ਤਲਾਸ਼ੀ ਲਈ ਗਈ ਅਤੇ ਉਨ੍ਹਾਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ। ਇਸ ਦੌਰਾਨ ਜੇਲ੍ਹ ’ਚ ਬੰਦ ਕੈਦੀ ਅਨਿਲ ਕੁਮਾਰ ਵਾਸੀ ਕੋਟ ਸੰਦੀਪ ਕਾਲਾ ਸੰਘਿਆ ਦੇ ਕਬਜ਼ੇ ਵਿਚੋਂ 110 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ: ਸਾਵਧਾਨ! ਜ਼ਰਾ ਬਚ ਕੇ ਫਾਸਟ ਫੂਡ ਤੋਂ, ਸਿਹਤ ਮਹਿਕਮੇ ਨੇ ਐਡਵਾਈਜ਼ਰੀ ਕਰ 'ਤੀ ਜਾਰੀ
ਚੈਕਿੰਗ ਦੌਰਾਨ ਟੀਮਾਂ ਨੇ ਇੱਕ ਮੋਬਾਇਲ ਫੋਨ ਅਤੇ ਬੈਟਰੀ ਲਾਵਾਰਿਸ ਪਏ ਬਰਾਮਦ ਕੀਤੇ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ। ਅਨਿਲ ਕੁਮਾਰ ਵਿਰੁੱਧ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਮੁਲਜ਼ਮ ਇਹ ਖੁਲਾਸਾ ਕਰ ਸਕੇ ਕਿ ਉਹ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਜੇਲ੍ਹ ਕੰਪਲੈਕਸ ਵਿੱਚ ਕਿਵੇਂ ਲਿਆਇਆ ਅਤੇ ਇਸ ਨੂੰ ਪਹੁੰਚਾਉਣ ਵਾਲਾ ਕੌਣ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗ ਗਈ ਇਹ ਸਖ਼ਤ ਪਾਬੰਦੀ, ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
IPO ’ਚ ਨਿਵੇਸ਼ ਦਾ ਲਾਲਚ ਦੇ ਕੇ ਬਜ਼ੁਰਗ ਨਾਲ 40 ਲੱਖ ਦੀ ਠੱਗੀ
NEXT STORY