ਫਿਰੋਜ਼ਪੁਰ (ਸੰਨੀ) - ਛਾਉਣੀ ਦੀ ਇੰਦਰਾ ਕਾਲੋਨੀ ਵਾਸੀ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਵਿੱਕੀ (28) ਵਜੋਂ ਹੋਈ ਹੈ, ਜੋ ਨਸ਼ਾ ਕਰਨ ਦਾ ਆਦੀ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿੱਕੀ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ, ਜਿਸ ਦੇ ਨਾਲ-ਨਾਲ ਉਸ ਨੂੰ ਨਸ਼ੇ ਦੀ ਆਦਤ ਵੀ ਪੈ ਗਈ। ਨਸ਼ੇ ਦੀ ਬੁਰੀ ਆਦਤ ਪੈਣ ਕਾਰਨ ਉਸ ਦਾ ਵਿਆਹ ਨਹੀਂ ਕੀਤਾ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੇ ਉਸ ਦਾ ਇਲਾਜ ਵੀ ਕਰਵਾਇਆ ਪਰ ਅੱਜ ਸਵੇਰੇ ਵੱਧ ਮਾਤਰਾ 'ਚ ਨਸ਼ਾ ਲੈਣ ਕਾਰਨ ਉਸ ਦੀ ਮੌਤ ਹੋ ਗਈ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ
NEXT STORY