ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸ਼ਹਿਰ ਦੀ ਬਸਤੀ ਗੁਰੂ ਕਰਮ ਸਿੰਘ ਵਿਚ ਅੱਜ ਸਵੇਰੇ ਪੁਲਸ ਪ੍ਰਸ਼ਾਸਨ ਨੇ ਨਸ਼ੇ ਖ਼ਿਲਾਫ ਸਰਚ ਆਪਰੇਸ਼ਨ ਚਲਾਇਆ। ਇਸ ਵਿਚ ਕਈ ਸ਼ੱਕੀ ਵਿਅਕਤੀ ਅਤੇ 10 ਦੇ ਕਰੀਬ ਮੋਟਰਸਾਈਕਲ ਕਬਜ਼ੇ ਵਿਚ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਮਾਨਯੋਗ ਡੀਜੀਪੀ, ਏਡੀਜੀਪੀ ਪਰਵੀਨ ਕੁਮਾਰ ਸਿਨਹਾ ਆਈ. ਪੀ. ਐੱਸ. ਅਤੇ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਦੇ ਹੁਕਮਾਂ ਅਨੁਸਾਰ ਅੱਜ ਥਾਣਾ ਮੁਖੀ ਜਸਵਿੰਦਰ ਸਿੰਘ ਅਤੇ ਪੁਲਸ ਪਾਰਟੀ ਨਾਲ ਸ਼ਹਿਰ ਦੀ ਗੁਰੂ ਕਰਮ ਸਿੰਘ ਬਸਤੀ ਵਿਚ ਨਸ਼ਿਆਂ ਖ਼ਿਲਾਫ ਸਰਚ ਆਪਰੇਸ਼ਨ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਦੇ ਘਰਾ ਦੀ ਤਲਾਸ਼ੀ ਲਈ ਗਈ।
ਇਸ ਦੌਰਾਨ ਪੁਲਸ ਨੇ 5 ਸ਼ੱਕੀ ਵਿਅਕਤੀਆ ਨੂੰ ਪੁੱਛ ਗਿੱਛ ਲਈ ਹਿਰਾਸਤ ਵਿਚ ਲਿਆ ਹੈ। ਇਨ੍ਹਾਂ ਵਿਅਕਤੀਆਂ ਵਿਚੋਂ ਕਈਆਂ ’ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਜੋ ਕਿ ਜ਼ਮਾਨਤ ’ਤੇ ਬਾਹਰ ਆਏ ਹੋਏ ਹਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਦੇ ਘਰਾਂ ਵਿਚੋਂ 10 ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ। ਇਨ੍ਹਾਂ ਵਹੀਕਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਕਿਤੇ ਇਹ ਵਹੀਕਲ ਚੋਰੀ ਦੇ ਤਾਂ ਨਹੀਂ ਹਨ।
ਵੱਡੀ ਖ਼ਬਰ : ਮੰਨੂ ਮਹਾਵਾ ਗੈਂਗ ਦੇ ਤਿੰਨ ਹੋਰ ਮੈਂਬਰ ਗ੍ਰਿਫਤਾਰ, 19 ਕਿੱਲੋ ਹੈਰੋਇਨ ਬਰਾਮਦ
NEXT STORY